#PUNJAB

ਲੋਕ ਸਭਾ ਚੋਣਾਂ ‘ਚ ਕਾਲੇ ਧਨ ਦੀ ਵਰਤੋਂ ਰੋਕਣ ਲਈ Income Tax ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ

ਜਲੰਧਰ, 21 ਮਾਰਚ (ਪੰਜਾਬ ਮੇਲ)-ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਆਮਦਨ ਕਰ ਵਿਭਾਗ ਦੇ ਜਾਂਚ ਡਾਇਰੈਕਟੋਰੇਟ ਨੇ ਆਗਾਮੀ ਲੋਕ ਸਭਾ ਚੋਣਾਂ ਵਿਚ ਕਾਲੇ ਧਨ ਦੀ ਵਰਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਇਸ ਸਬੰਧੀ ਜੁਆਇੰਟ ਡਾਇਰੈਕਟਰ ਅਮਦਨ ਕਰ ਵਿਭਾਗ (ਜਾਂਚ) ਧਰਮੇਂਦਰ ਸਿੰਘ ਪੂਨੀਆ ਨੇ ਦੱਸਿਆ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਪੰਜਾਬ ਲਈ ਇਨਕਮ ਟੈਕਸ ਦਫ਼ਤਰ, ਚੰਡੀਗੜ੍ਹ ਵਿਚ ਇਕ ਟੌਲ-ਫ੍ਰੀ ਨੰਬਰ (1800-180-2141) ਤੇ ਇਕ ਵ੍ਹਟਸਐਪ ਨੰਬਰ ਵਾਲਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਚੌਵੀ ਘੰਟੇ ਕੰਮ ਕਰਦਾ ਹੈ। ਇਸ ਨੰਬਰ ‘ਤੇ ਚੋਣ ਪ੍ਰਕਿਰਿਆ ਨੂੰ ਗਲਤ ਢੰਗ ਨਾਲ ਪ੍ਰਭਾਵਿਤ ਕਰਨ ਲਈ ਵਰਤੀ ਜਾਂਦੀ ਨਕਦੀ ਜਾਂ ਹੋਰ ਕੀਮਤੀ ਵਸਤੂਆਂ ਨਾਲ ਸਬੰਧਤ ਵਿਸ਼ੇਸ਼ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।