#INDIA

ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ-ਭਾਜਪਾ ਗਠਜੋੜ ਦੀ ਸੰਭਾਵਨਾ!

ਨਵੀਂ ਦਿੱਲੀ, 5 ਜੁਲਾਈ (ਪੰਜਾਬ ਮੇਲ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ.) ਦਾ ਗਠਜੋੜ ਹੋ ਸਕਦਾ ਹੈ। ਬੇਸ਼ੱਕ ਬੀ.ਜੇ.ਪੀ. ਦੇ ਕੁਝ ਸਥਾਨਕ ਲੀਡਰ ਇਸ ਨਾਲ ਸਹਿਮਤ ਨਹੀਂ ਪਰ ਕੇਂਦਰੀ ਲੀਡਰਸ਼ਿਪ ਇਸ ਲਈ ਰਾਜ਼ੀ ਹੈ। ਸ਼੍ਰੋਮਣੀ ਅਕਾਲੀ ਦਲ ਵੀ ਭਾਰਤੀ ਜਨਤਾ ਪਾਰਟੀ ਪ੍ਰਤੀ ਨਰਮ ਪੈ ਗਿਆ ਹੈ। ਮੀਡੀਆ ਰਿਪੋਰਟਾਂ ਵਿਚ ਚਰਚਾ ਹੈ ਕਿ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਤੈਅ ਹਨ। ਦੋਵਾਂ ਪਾਰਟੀਆਂ ਵਿਚਾਲੇ ਸੀਟ ਫਾਰਮੂਲੇ ਤੋਂ ਲੈ ਕੇ ਚੋਣ ਰਣਨੀਤੀ ਤੱਕ ਸਭ ਕੁਝ ਤੈਅ ਹੋ ਗਿਆ ਹੈ। ਹੁਣ ਸਿਰਫ਼ ਗੱਠਜੋੜ ਦੇ ਐਲਾਨ ਦੀ ਹੀ ਉਡੀਕ ਹੈ।

Leave a comment