#INDIA

ਲੋਕ ਸਭਾ ਚੋਣਾਂ ਲਈ ਕਾਂਗਰਸ ਦੀ 6ਵੀਂ ਸੂਚੀ ਜਾਰੀ

ਨਵੀਂ ਦਿੱਲੀ, 26 ਮਾਰਚ (ਪੰਜਾਬ ਮੇਲ)- ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ 5 ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਰਾਜਸਥਾਨ ਲਈ ਚਾਰ ਅਤੇ ਤਾਮਿਲਨਾਡੂ ਲਈ ਇਕ ਉਮੀਦਵਾਰ ਦਾ ਐਲਾਨ ਕੀਤਾ ਹੈ। ਕਾਂਗਰਸ ਦੀ 6ਵੀਂ ਸੂਚੀ ‘ਚ ਅਜਮੇਰ ਤੋਂ ਰਾਮਚੰਦਰ ਚੌਧਰੀ, ਰਾਜਸਮੰਦ ਤੋਂ ਸੁਦਰਸ਼ਨ ਰਾਵਤ, ਭੀਲਵਾੜਾ ਤੋਂ ਡਾ. ਦਾਮੋਦਰ ਗੁੱਜਰ ਅਤੇ ਕੋਟਾ ਤੋਂ ਪ੍ਰਹਿਲਾਦ ਗੁੰਜਲ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ। ਉੱਥੇ ਹੀ ਤਾਮਿਲਨਾਡੂ ਦੇ ਤਿਰੂਨੇਲਵੇਲੀ ਤੋਂ ਪਾਰਟੀ ਨੇ ਐਡਵੋਕੇਟ ਸੀ. ਰਾਬਰਟ ਬਰੂਸ ਨੂੰ ਉਮੀਦਵਾਰ ਬਣਾਇਆ ਹੈ।
ਇਸ ਤੋਂ ਪਹਿਲਾਂ ਬੀਤੇ ਦਿਨੀਂ ਕਾਂਗਰਸ ਨੇ ਉਮੀਦਵਾਰਾਂ ਦੀ 5ਵੀਂ ਸੂਚੀ ਜਾਰੀ ਕੀਤੀ ਸੀ। ਸੂਚੀ ‘ਚ ਰਾਜਸਥਾਨ ਦੀਆਂ 2 ਲੋਕ ਸਭਾ ਸੀਟਾਂ ਅਤੇ ਮਹਾਰਾਸ਼ਟਰ ਦੀ ਇਕ ਲੋਕ ਸਭਾ ਸੀਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਾਂਗਰਸ ਦੀ ਚੌਥੀ ਸੂਚੀ ਜਾਰੀ ਕੀਤੀ ਗਈ ਸੀ। ਇਸ ‘ਚ 45 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਕਾਂਗਰਸ ਨੇ ਰਾਜਸਥਾਨ ਦੀ ਨਾਗੌਰ ਸੀਟ ਰਾਸ਼ਟਰੀ ਲੋਕਤੰਤਰੀ ਪਾਰਟੀ (ਆਰ.ਐੱਲ.ਪੀ.) ਲਈ ਛੱਡੀ ਸੀ। ਇਸ ਤੋਂ ਪਹਿਲਾਂ 21 ਮਾਰਚ ਨੂੰ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਸੀ, ਜਿਸ ‘ਚ 57 ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਕਾਂਗਰਸ ਦੀ ਦੂਜੀ ਸੂਚੀ ‘ਚ 43 ਅਤੇ ਪਹਿਲੀ ਸੂਚੀ ‘ਚ 39 ਉਮੀਦਾਵਾਰਾਂ ਦਾ ਐਲਾਨ ਕੀਤਾ ਗਿਆ ਸੀ।