ਜਲੰਧਰ, 4 ਜੂਨ (ਪੰਜਾਬ ਮੇਲ)- ਪੰਜਾਬ ਵਿਚ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾ ਰਹੇ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ। ਜਲੰਧਰ ਵਿੱਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਸਰਕਾਰੀ ਪਟਵਾਰ ਸਕੂਲ, ਲੈਂਡ ਰਿਕਾਰਡ ਡਾਇਰੈਕਟਰ ਦਫ਼ਤਰ ਅਤੇ ਸਰਕਾਰੀ ਸਪੋਰਟਸ ਸਕੂਲ ਹੋਸਟਲ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਜਿੱਤ ਪ੍ਰਾਪਤ ਕੀਤੀ ਹੈ।।