#PUNJAB

ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਮਾਰਿਆ ਛਾਪਾ

ਨਡਾਲਾ, 7 ਅਕਤੂਬਰ (ਪੰਜਾਬ ਮੇਲ)-  ਐਸਜੀਪੀਸੀ ਦੀ ਸਾਬਕਾ ਪ੍ਰਧਾਨ ਤੇ ਭੁਲੱਥ ਤੋਂ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ (Bibi Jagir Kaur) ਇਨ੍ਹੀਂ ਦਿਨੀ ਵਿਜੀਲੈਂਸ ਦੇ ਰਡਾਰ ‘ਤੇ ਹਨ। ਬੀਤੀ ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ (Vigilance Team) ਨੇ ਬੀਬੀ ਜਗੀਰ ਕੌਰ (Bigi Jagir Kaur) ਦੇ ਡੇਰੇ ‘ਤੇ ਛਾਪਾ ਮਾਰਿਆ। ਟੀਮ ਨੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਤੇ ਜਾਂਚ ਕੀਤੀ। ਇੱਥੇ ਦੱਸ ਦੇਈਏ ਕਿ ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਤੇ ਤਿੰਨ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ।

ਸ਼ੁੱਕਰਵਾਰ ਸਵੇਰੇ ਕਰੀਬ 11.30 ਵਜੇ ਵਿਜੀਲੈਂਸ ਦੀ ਟੀਮ ਨੇ ਬੇਗੋਵਾਲ ਸਥਿਤ ਬੀਬੀ ਜਗੀਰ ਕੌਰ ਦੇ ਡੇਰੇ ਤੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਨੇ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ ’ਤੇ ਕਬਜ਼ੇ ਸਬੰਧੀ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਕਿਉਂਕਿ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈਜਿਸ ਵਿਚ ਉਨ੍ਹਾਂ ਉੱਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ਤੇ ਕਬਜ਼ਾ ਕਰਨ ਦਾ ਦੋਸ਼ ਹੈ।

ਬੇਗੋਵਾਲ ਚ ਵਿਜੀਲੈਂਸ ਦੀ ਕਾਰਵਾਈ ਤੋ ਬਾਅਦ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਵਿਜੀਲੈਂਸ ਟੀਮ ਆਈ ਸੀਅਸੀਂ ਪੂਰਾ ਸਹਿਯੋਗ ਦਿੱਤਾ। ਕਿਉਂਕਿ ਸੁਖਪਾਲ ਖਹਿਰਾ ਦੀ ਤਰਫੋਂ ਇੱਕ ਵਿਅਕਤੀ ਜਾਰਜ ਸ਼ੁਭ ਦੇ ਜ਼ਰੀਏ ਜ਼ਮੀਨ ਹੜੱਪਣ ਦੇ ਦੋਸ਼ਾਂ ਤਹਿਤ ਅਦਾਲਤ ਵਿੱਚ ਰਿੱਟ ਦਾਇਰ ਕੀਤੀ ਗਈ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਦੀ ਟੀਮ ਤਹਿਸੀਲਦਾਰ ਅਤੇ ਹੋਰ ਵਿਭਾਗੀ ਅਧਿਕਾਰੀਆਂ ਦੇ ਨਾਲ ਕਾਲਜ ਅਤੇ ਸਕੂਲ ਦੀ ਜ਼ਮੀਨ ਦੇਖਣ ਆਈ ਸੀ। ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਗਿਆ। ਵਿਜੀਲੈਂਸ ਦੀ ਛਾਪੇਮਾਰੀ ਵਰਗੀ ਕੋਈ ਗੱਲ ਨਹੀਂ ਹੈ। ਅਧਿਕਾਰੀ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਆਪਣੀ ਡਿਊਟੀ ਨਿਭਾਉਣ ਆਏ ਸਨ। ਇਸ ਮਾਮਲੇ ਵਿੱਚ ਜੋ ਵੀ ਕਾਨੂੰਨੀ ਕਾਰਵਾਈ ਹੋਵੇਗੀਉਹ ਜ਼ਰੂਰ ਕਰੇਗੀ।

Leave a comment