ਨਵੀਂ ਦਿੱਲੀ, 12 ਅਪ੍ਰੈਲ (ਪੰਜਾਬ ਮੇਲ)- ਇਰਾਨ ਤੇ ਇਜ਼ਰਾਈਲ ਵਿਚਾਲੇ ਤਾਜ਼ਾ ਸਬੰਧਾਂ ਦੇ ਮੱਦੇਨਜ਼ਰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਾਰੇ ਭਾਰਤੀਆਂ ਨੂੰ ਅਗਲੇ ਨੋਟਿਸ ਤੱਕ ਇਰਾਨ ਜਾਂ ਇਜ਼ਰਾਈਲ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਮੰਤਰਾਲੇ ਨੇ ਇਨ੍ਹਾਂ ਦੋਵਾਂ ਮੁਲਕਾਂ ਵਿਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉਥੋਂ ਦੇ ਸਫ਼ਾਰਤਖਾਨਿਆਂ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਰਜਿਸਟਰ ਕਰਾਉਣ। ਇਸ ਦੇ ਨਾਲ ਮੰਤਰਾਲੇ ਨੇ ਕਿਹਾ ਹੈ ਕਿ ਇਨ੍ਹਾਂ ਮੁਲਕਾਂ ਵਿਚ ਰਹਿ ਰਹੇ ਭਾਰਤੀ ਆਪਣੀ ਸੁਰੱਖਿਆ ਸਬੰਧੀ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਵਰਤਣ ਤੇ ਚੌਕਸ ਰਹਿਣ।