#PUNJAB

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਅਹਿਮ ਨਿਯੁਕਤੀਆਂ

ਜਲੰਧਰ/ਚੰਡੀਗੜ੍ਹ, 27 ਅਪ੍ਰੈਲ (ਪੰਜਾਬ ਮੇਲ)- ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਐੱਸ.ਸੀ. ਵਿਭਾਗ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਗਠਨ ‘ਚ ਮਜ਼ਬੂਤੀ ਲਿਆਉਣ ਲਈ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਇਕ ਅਹਿਮ ਫ਼ੈਸਲਾ ਲੈਂਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐੱਸ.ਸੀ. ਵਿਭਾਗ ਲਈ ਸੂਬਾ ਸਲਾਹਕਾਰ ਕੌਂਸਲ ਦਾ ਐਲਾਨ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਨਵੀਂ ਬਣੀ ਇਸ ਕੌਂਸਲ ‘ਚ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਤਜ਼ਰਬੇਕਾਰ ਅਤੇ ਪ੍ਰਸਿੱਧ ਆਗੂਆਂ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਸਲਾਹਕਾਰ ਕੌਂਸਲ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਡਾ. ਅਮਰ ਸਿੰਘ, ਸ਼ੇਰ ਸਿੰਘ ਘੁਬਾਇਆ, ਅਰੁਣਾ ਚੌਧਰੀ ਅਤੇ ਬਲਵਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਕੋਟਲੀ, ਵਿਕਰਮਜੀਤ ਸਿੰਘ ਚੌਧਰੀ, ਰਾਜ ਕੁਮਾਰ ਵੇਰਕਾ, ਸਾਧੂ ਸਿੰਘ ਧਰਮਸੋਤ, ਕੁਲਦੀਪ ਸਿੰਘ ਵੈਧ, ਸੁਖਵਿੰਦਰ ਸਿੰਘ ਡੈਨੀ, ਪਵਨ ਕੁਮਾਰ ਆਦੀਆ, ਘੁੱਮਣੀ ਗੋਮਰ, ਚੌਧਰੀ ਸੁਰਿੰਦਰ ਸਿੰਘ ਵਰਗੇ ਵੱਡੇ ਚਿਹਰੇ ਸ਼ਾਮਲ ਹਨ। ਇਸ ਫ਼ੈਸਲੇ ਨੂੰ ਆਉਣ ਵਾਲੇ ਸਮੇਂ ‘ਚ ਕਾਂਗਰਸ ਦੀ ਰਣਨੀਤੀ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।