ਇਸਲਾਮਾਬਾਦ, 16 ਮਈ (ਪੰਜਾਬ ਮੇਲ)- ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਘਾਟੇ ਵਿਚ ਚੱਲ ਰਹੀ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਸਮੇਤ ਆਪਣੇ ਜ਼ਿਆਦਾਤਰ ਜਨਤਕ ਅਦਾਰਿਆਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਐਲਾਨ ਕੀਤਾ ਕਿ ਸ਼ੁਰੂਆਤ ਵਿਚ ਸਿਰਫ਼ ਘਾਟੇ ਵਿਚ ਚੱਲ ਰਹੀਆਂ ਸਰਕਾਰੀ ਕੰਪਨੀਆਂ ਦਾ ਹੀ ਨਿੱਜੀਕਰਨ ਕੀਤਾ ਜਾਵੇਗਾ। ਹਾਲਾਂਕਿ ਰਣਨੀਤਿਕ ਮਹੱਤਵ ਵਾਲੇ ਜਨਤਕ ਅਦਾਰਿਆਂ ਨੂੰ ਨਿੱਜੀਕਰਨ ਦੀ ਪ੍ਰਕਿਰਿਆ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਵੱਲੋਂ ਪੀ.ਆਈ.ਏ. ਸਣੇ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦਾ ਫ਼ੈਸਲਾ
