#INDIA

ਸਰਕਾਰ ਵੱਲੋਂ ਪ੍ਰੀਖਿਆ ਪ੍ਰਕਿਰਿਆ ਸੁਧਾਰਾਂ ਲਈ 7 ਮੈਂਬਰੀ ਕਮੇਟੀ ਬਣਾਈ, 2 ਮਹੀਨਿਆਂ ‘ਚ ਰਿਪੋਰਟ ਦੇਣ ਲਈ ਕਿਹਾ

ਨਵੀਂ ਦਿੱਲੀ, 22 ਜੂਨ (ਪੰਜਾਬ ਮੇਲ)-  ਸਿੱਖਿਆ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਸ ਨੇ ਕੌਮੀ ਪ੍ਰੀਖਿਆ ਏਜੰਸੀ (ਐੱਨ.ਟੀ.ਏ.) ਰਾਹੀਂ ਪ੍ਰੀਖਿਆਵਾਂ ਪਾਰਦਰਸ਼ੀ, ਨਿਰਵਿਘਨ ਅਤੇ ਨਿਰਪੱਖ ਕਰਾਉਣ ਲਈ ਇਸਰੋ ਦੇ ਸਾਬਕਾ ਮੁਖੀ ਕੇ. ਰਾਧਾਕ੍ਰਿਸ਼ਨਨ ਦੀ ਅਗਵਾਈ ਵਿਚ ਮਾਹਿਰਾਂ ਦੀ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੈ। ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਪ੍ਰੀਖਿਆ ਪ੍ਰਕਿਰਿਆ ਦੇ ਤੰਤਰ ਵਿਚ ਸੁਧਾਰ, ਡੇਟਾ ਸੁਰੱਖਿਆ ਪ੍ਰੋਟੋਕੋਲ ਵਿਚ ਸੁਧਾਰ ਅਤੇ ਐੱਨ.ਟੀ.ਏ. ਦੇ ਢਾਂਚੇ ਅਤੇ ਕੰਮਕਾਜ ਬਾਰੇ ਸਿਫਾਰਸ਼ਾਂ ਕਰੇਗੀ। ਇਸ ਵਿਚ ਕਿਹਾ ਗਿਆ ਹੈ ਕਿ ਕਮੇਟੀ ਦੋ ਮਹੀਨਿਆਂ ਵਿਚ ਆਪਣੀ ਰਿਪੋਰਟ ਮੰਤਰਾਲੇ ਨੂੰ ਸੌਂਪੇਗੀ। ਸੈਂਟਰਲ ਯੂਨੀਵਰਸਿਟੀ ਆਫ ਹੈਦਰਾਬਾਦ ਦੇ ਵਾਈਸ-ਚਾਂਸਲਰ ਪ੍ਰੋਫੈਸਰ ਬੀ.ਜੇ. ਰਾਓ ਅਤੇ ਏਮਜ਼ ਦਿੱਲੀ ਦੇ ਸਾਬਕਾ ਡਾਇਰੈਕਟਰ ਰਣਦੀਪ ਗੁਲੇਰੀਆ ਪੈਨਲ ਵਿਚ ਹਨ।