ਸ੍ਰੀ ਮੁਕਤਸਰ ਸਾਹਿਬ, 29 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਨੂੰ ਅਪਣਾ ਰੋਜ਼ਗਾਰ ਚਲਾਉਣ ਲਈ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਮੁਫ਼ਤ ਸਿਲਾਈ ਮਸ਼ੀਨ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਇੱਕ ਲੋੜਵੰਦ ਜੋ ਲੋਕਾਂ ਦੇ ਘਰਾਂ ਵਿਚ ਜਾ ਕੇ ਕੰਮ ਕਰਦੀ ਹੈ, ਪਰ ਹੁਣ ਸਰੀਰਕ ਮੁਸ਼ਕਿਲ ਕਰਕੇ ਜ਼ਿਆਦਾ ਕੰਮ ਕਰਨ ਤੋਂ ਅਸਮਰਥ ਹੈ। ਇਸ ਦੇ 4 ਛੋਟੇ-ਛੋਟੇ ਬੱਚੇ ਹਨ, ਕੰਮ ਤੋਂ ਬਿਨਾਂ ਘਰ ਦਾ ਗੁਜ਼ਾਰਾ ਮੁਸ਼ਕਲ ਹੈ। ਇਸ ਲੋੜਵੰਦ ਵੱਲੋਂ ਆਪਣੇ ਪਰਿਵਾਰ ਨੂੰ ਪਾਲਣ ਲਈ ਆਪਣੇ ਰੋਜ਼ਗਾਰ ਵਾਸਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਾਹੀਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਮਸ਼ੀਨ ਲਈ ਬੇਨਤੀ ਪੱਤਰ ਭੇਜਿਆ ਗਿਆ ਸੀ। ਡਾਕਟਰ ਓਬਰਾਏ ਵਲੋਂ ਸ੍ਰੀ ਮੁਕਤਸਰ ਸਾਹਿਬ ਟੀਮ ਰਾਹੀਂ ਮਸ਼ੀਨ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ ਦਿੱਤੀ ਗਈ ਹੈ, ਤਾਂ ਜੋ ਇਹ ਰੋਜ਼ਗਾਰ ਸ਼ੁਰੂ ਕਰਕੇ ਆਪਣਾ ਪਰਿਵਾਰ ਪਾਲ ਸਕੇ। ਮਸ਼ੀਨ ਲੈਣ ਉਪਰੰਤ ਲੋੜਵੰਦ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਗੁਰਪਾਲ ਸਿੰਘ ਪਾਲੀ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਮਾਸਟਰ ਰਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਜੀਤ ਸਿੰਘ ਜੀਤਾ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਾਹਿਬ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ. ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਰੋਜ਼ਗਾਰ ਚਲਾਉਣ ਲਈ ਦਿੱਤੀ ਮੁਫ਼ਤ ਸਿਲਾਈ ਮਸ਼ੀਨ
