ਸ਼੍ਰੀ ਮੁਕਤਸਰ ਸਾਹਿਬ, 4 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਾਫ਼ ਪਾਣੀ ਦੇਣ ਲਈ ਵੱਡੀ ਗਿਣਤੀ ਵਿਚ ਮੁਫ਼ਤ ਆਰ.ਓ. ਸਿਸਟਮ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬਾਮ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਚ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਮੁਫ਼ਤ ਆਰ.ਓ. ਸਿਸਟਮ ਲਗਾਏ ਗਏ ਹਨ, ਜਿਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਵੱਲੋਂ ਮੌਕੇ ‘ਤੇ ਜਾ ਕੇ ਫਿੱਟ ਕਰਵਾਏ ਗਏ ਹਨ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਪਾਣੀ ਬਹੁਤ ਹੀ ਮਾੜਾ ਹੋਣ ਕਾਰਨ ਲੋਕ ਵੱਖ-ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਇਸ ਪਾਣੀ ਦਾ ਖਾਸਕਰ ਬੱਚਿਆਂ ਦੀ ਸਿਹਤ ‘ਤੇ ਬਹੁਤ ਹੀ ਮਾੜਾ ਅਸਰ ਪੈਂਦਾ ਹੈ ਕਿਉਂਕਿ ਬੱਚੇ ਮਜਬੂਰੀ ਵੱਸ ਇਹ ਮਾੜਾ ਪਾਣੀ ਪੀਣ ਲਈ ਮਜਬੂਰ ਸਨ। ਸਕੂਲ ਸਟਾਫ ਵੱਲੋਂ ਡਾਕਟਰ ਓਬਰਾਏ ਨੂੰ ਸਕੂਲਾਂ ਵਿਚ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਆਰ.ਓ. ਸਿਸਟਮ ਲਗਾਉਣ ਦੀ ਮੰਗ ਕੀਤੀ ਗਈ ਸੀ, ਤਾਂ ਡਾਕਟਰ ਓਬਰਾਏ ਵੱਲੋਂ ਤਰੁੰਤ ਪ੍ਰਵਾਨ ਕਰਕੇ ਸ੍ਰੀ ਮੁਕਤਸਰ ਸਾਹਿਬ ਟੀਮ ਨੂੰ ਆਰ ਲਗਾਉਣ ਲਈ ਕਿਹਾ ਗਿਆ ਸੀ। ਇਸ ਉਪਰੰਤ ਸਕੂਲ ਸਟਾਫ ਵੱਲੋਂ, ਬੱਚਿਆਂ ਵੱਲੋਂ, ਸਕੂਲ ਦੀ ਕਮੇਟੀ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ‘ਚ ਲਗਾਏ ਮੁਫ਼ਤ ਆਰ.ਓ.
