#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਵਿਚ ਬੱਚਿਆਂ ਦੇ ਬਲੱਡ ਗਰੁੱਪ ਕੀਤੇ ਮੁਫ਼ਤ ਚੈੱਕ

ਸ਼੍ਰੀ ਮੁਕਤਸਰ ਸਾਹਿਬ, 19 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਨਾ ਮੁਮਕਿਨ ਹੈ। ਇਸ ਲੜੀ ਨੂੰ ਹੋਰ ਅੱਗੇ ਤੋਰਦਿਆਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਅਤੇ ਡਾਕਟਰ ਦਿਲਜੀਤ ਸਿੰਘ ਗਿੱਲ ਡਾਇਰੈਕਟਰ ਹੈਲਥ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਟਰੱਸਟ ਵੱਲੋਂ ਮੁਫ਼ਤ ਬਲੱਡ ਗਰੁੱਪ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰਾਂ ਤੋਂ ਮੁਫ਼ਤ ਚੈੱਕ ਕਰਵਾਏ ਜਾ ਰਹੇ ਹਨ, ਤਾਂ ਜੋ ਬੱਚਿਆਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ। ਸਰਕਾਰੀ ਪ੍ਰਾਇਮਰੀ ਸਕੂਲ ਬਰਕੰਦੀ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਸਕੂਲ ਵਿਚ ਜਾ ਕੇ ਸੰਨੀ ਓਬਰਾਏ ਕਲੀਨਿਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਕੱਚਾ ਥਾਂਦੇਵਾਲਾ ਰੋਡ ਵੱਲੋਂ ਬੱਚਿਆਂ ਦੇ ਬਲੱਡ ਗਰੁੱਪ ਮੁਫ਼ਤ ਚੈੱਕ ਕੀਤੇ ਗਏ। ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਡਾ. ਓਬਰਾਏ ਦੇ ਇਸ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਰਿਹਾ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਜਸਬੀਰ ਸਿੰਘ ਰਿਟਾਇਰ ਏ.ਐੱਸ.ਆਈ., ਸਕੂਲ ਸਟਾਫ ਆਦਿ ਹਾਜ਼ਰ ਸਨ।