-ਦੋਹਤੀ ਅਤੇ ਪੋਤਰੀ ਦੇ ਜਨਮ ਦੀ ਖੁਸ਼ੀ ‘ਚ ਪੋਦੇ ਲਗਾ ਕੇ ਰੁੱਖ ਅਤੇ ਕੁੱਖ ਬਚਾਉਣ ਦਾ ਦਿੱਤਾ ਸੁਨੇਹਾ
– ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਚਹਿਲ ਪਰਿਵਾਰ ਨਾਲ ਕੀਤੀ ਖੁਸ਼ੀ ਸਾਂਝੀ ਤੇ ਦਿੱਤੀ ਵਧਾਈ ਅਤੇ ਕੀਤੀ ਸ਼ਲਾਘਾ
ਸ੍ਰੀ ਮੁਕਤਸਰ ਸਾਹਿਬ, 4 ਅਗਸਤ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਵਿਚ ਵਾਤਾਵਰਣ ਨੂੰ ਬਚਾਉਣ ਦੀ ਹਜ਼ਾਰਾਂ ਦੀ ਤਾਦਾਦ ‘ਚ ਪੌਦੇ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹਾਜ਼ਰੀ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਹੜੇ ਵਿਚ ਇਨੋਰਾ ਕੋਰ ਖਹਿਰਾ (ਅਮਰੀਕਾ) ਦੋਹਤੀ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਗੁਰਬਾਣੀ ਕੌਰ (ਆਸਟ੍ਰੇਲੀਆ) ਪੋਤਰੀ ਗੁਰਚਰਨ ਸਿੰਘ ਮੈਨੇਜਰ ਸਾਹਿਬ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਦੇ ਜਨਮ ਦੀ ਖੁਸ਼ੀ ਵਿਚ ਪੌਦੇ ਲਗਾ ਕੇ ਰੁੱਖ ਅਤੇ ਕੁੱਖ ਬਚਾਉਣ ਦਾ ਸੁਨੇਹਾ ਦਿੱਤਾ ਗਿਆ ਅਤੇ ਸਾਡੇ ਗੁਰੂਆਂ ਦੁਆਰਾ ਕਹੇ ਹੋਏ ਸ਼ਬਦਾਂ ‘ਸੋ ਕਿਉ ਮੰਦਾ ਆਖਿਐ ਜਿਤੁ ਜੰਮੇ ਰਾਜਾਨ’ ਦੀ ਵੀ ਪ੍ਰੋੜਤਾ ਕੀਤੀ ਗਈ। ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਦੇ ਪਰਿਵਾਰ ਨੂੰ ਦੋਹਤੀ ਦੇ ਜਨਮ ਦੀ ਵਧਾਈ ਦਿੱਤੀ ਅਤੇ ਪਰਿਵਾਰ ਨਾਲ ਖੁਸ਼ੀ ਸਾਂਝੀ ਕੀਤੀ ਗਈ।
ਇਸ ਪ੍ਰੋਜੈਕਟ ਅਧੀਨ ਬੋਲਦਿਆਂ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਸਾਫ-ਸੁਥਰਾ ਵਾਤਾਵਰਨ ਦੇ ਸਕੀਏ। ਇਸ ਮੌਕੇ ਪੌਦੇ ਲਗਾਉਣ ਸਮੇਂ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਪ੍ਰਿੰਸੀਪਲ ਬਿੰਦਰ ਪਾਲ ਕੌਰ, ਮੈਡਮ ਸਨਪ੍ਰੀਤ ਕੌਰ ਪਟਿਆਲਾ, ਮੈਡਮ ਅਮਰਜੀਤ ਕੌਰ ਪਟਿਆਲਾ, ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਚਰਨ ਸਿੰਘ ਭੋਣ, ਸੁਖਬੀਰ ਸਿੰਘ ਜੈਲਦਾਰ, ਅਸ਼ੋਕ ਕੁਮਾਰ, ਕੰਪਿਊਟਰ ਅਧਿਆਪਕਾਂ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਦੇ ਕੰਪਿਊਟਰ ਸੈਂਟਰ ਦੇ 18 ਸਿਖਿਆਰਥੀ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਪੌਦੇ
