#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਪੁਰਬ ਨੂੰ ਸਮਰਪਿਤ ਦਿੱਤੀ ਅੰਗਹੀਣਾਂ ਨੂੰ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 30  ਨਵੰਬਰ (ਪੰਜਾਬ ਮੇਲ)- ਪ੍ਰਸਿੱਧ ਸਮਾਜਸੇਵੀ ਸੇਵੀਅਰ ਸਿੰਘ ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਬਿਨਾਂ ਕਿਸੇ ਵੀ ਤਰ੍ਹਾਂ ਦੇ ਭੇਦ ਭਾਵ ਤੋਂ ਜਾਰੀ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ 13 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਉਹ ਅੰਗਹੀਣ ਵਿਅਕਤੀ ਹਨ ਜੋ ਕੋਈ ਵੀ ਕੰਮ ਕਰਨ ਤੋਂ ਅਸਮਰਥ ਹਨ ਨਿਰਾਸ਼ਾ ਦੇ ਆਲਮ ਵਿਚੋਂ ਗੁਜ਼ਰ ਰਹੇ ਸਨ ਤਾਂ ਓਬਰਾਏ ਵਲੋਂ ਇਹਨਾਂ ਦੀ ਬਾਂਹ ਫੜੀ ਹੋਈ ਹੈ ਸਮੇਂ ਸਮੇਂ ਤੇ ਇਹਨਾਂ ਦੀਆਂ ਮੁਸਕਲਾਂ ਸਮਝਦੇ ਹੋਏ ਸਹਾਇਤਾ ਕੀਤੀ ਜਾਂਦੀ ਹੈ,ਇਸ ਮੌਕੇ ਅੰਗਹੀਣ ਵਿਅਕਤੀਆਂ ਵੱਲੋਂ ਡਾਕਟਰ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਓਬਰਾਏ ਸਾਡੀ ਲਾਠੀ ਬਣਕੇ ਹਮੇਸ਼ਾ ਸਾਡੇ ਨਾਲ ਖੜ੍ਹੇ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾਇਰਡ ਲੈਕਚਰਾਰ,ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਸੋਮਨਾਥ, ਗੁਰਪਾਲ ਸਿੰਘ, ਗੁਰਜੀਤ ਸਿੰਘ ਜੀਤਾ, ਬਰਨੇਕ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਆਦਿ ਹਾਜ਼ਰ ਸਨ।