#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 21 ਟਨ ਦੇ ਕਰੀਬ ਪਸ਼ੂਆਂ ਦਾ ਸੁੱਕਾ ਚਾਰਾ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡਿਆ

ਗੁਰਦਾਸਪੁਰ, 10 ਸਤੰਬਰ (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਤਿਕਾਰਯੋਗ ਮੁੱਖੀ ਡਾਕਟਰ ਐੱਸ.ਪੀ. ਸਿੰਘ ਉਬਰਾਏ ਜੀ ਦੀ ਯੋਗ ਰਹਿਨੁਮਾਈ ਹੇਠ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਸਰਦਾਰ ਜੱਸਾ ਸਿੰਘ ਜੀ ਸੰਧੂ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਹਲਕੇ ‘ਚ ਪਹੁੰਚ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਹੜ੍ਹ ਪੀੜਤਾਂ ਦੀ ਸਾਰ ਲੈਂਦਿਆਂ ਵੱਡੇ ਪੱਧਰ ‘ਤੇ 21 ਟਨ ਦੇ ਕਰੀਬ ਪਸ਼ੂਆਂ ਦਾ ਸੁੱਕਾ ਚਾਰਾ ਹੜ੍ਹ ਪੀੜਤ ਪਰਿਵਾਰਾਂ ਨੂੰ ਵੰਡਿਆ ਗਿਆ।
ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰੱਸਟ ਦੇ ਜ਼ਿਲ੍ਹਾ ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ, ਯੋਧਵੀਰ ਸਿੰਘ, ਰੋਹਿਤ ਕੁਮਾਰ, ਡੀ.ਐੱਸ.ਪੀ. ਅਮਨਦੀਪ ਸਿੰਘ ਭੱਟੀ, ਵੈਟਨਰੀ ਵਿਭਾਗ ਦੇ ਡਾ. ਗੁਰਦੇਵ ਸਿੰਘ, ਡਾ. ਜੀਵਨਜੋਤ ਸਿੰਘ, ਡਾ. ਵਿਨੈ ਕੁਮਾਰ, ਡਾ. ਬਲਵਿੰਦਰ ਸਿੰਘ, ਡਾ. ਪ੍ਰਗਟ ਸਿੰਘ ਤੋਂ ਵੱਖ-ਵੱਖ ਪਿੰਡਾਂ ਤੋਂ ਪੰਚ, ਸਰਪੰਚ ਅਤੇ ਵੱਡੀ ਗਿਣਤੀ ਦੇ ਵਿਚ ਕਿਸਾਨ ਅਤੇ ਪਸ਼ੂ ਪਾਲਕ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਇਲਾਕਾ ਨਿਵਾਸੀਆਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਜੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਦਾ ਧੰਨਵਾਦ ਕੀਤਾ ਗਿਆ।