ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ 335 ਲੋੜਵੰਦਾਂ ਨੂੰ ਦੋ ਲੱਖ ਤਰਵੰਜਾ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ ਦਿੱਤੀ ਗਈ। ਇਸ ਮੌਕੇ ਬੋਲਦਿਆਂ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸਹਾਇਤਾ ਰਾਸ਼ੀ ਲੈਣ ਵਾਲੇ ਲੋੜਵੰਦ ਬੇਸਹਾਰਾ ਬਜ਼ੁਰਗ, ਬਜ਼ੁਰਗ ਵਿਧਵਾਵਾਂ, ਕੰਮ ਕਰਨ ਤੋਂ ਅਸਮਰਥ ਬਜ਼ੁਰਗ ਅਤੇ ਅਨਾਥ ਬੱਚੇ ਹਨ ਅਤੇ ਠੰਡ ਦਾ ਮੌਸਮ ਹੋਣ ਕਾਰਨ ਇਹ ਬਜ਼ੁਰਗ ਪਿਛਲੇ ਲੰਮੇ ਸਮੇਂ ਤੋਂ ਘਰਾਂ ਵਿਚ ਹੀ ਬੈਠੇ ਰਹਿੰਦੇ ਹਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਪ੍ਰੋਟੋਕਾਲ ਮੁਤਾਬਕ ਇਨ੍ਹਾਂ ਦੇ ਕੇਸ ਡਾਕਟਰ ਓਬਰਾਏ ਕੋਲ ਭੇਜੇ ਜਾਂਦੇ ਹਨ, ਇਨ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਡਾ. ਓਬਰਾਏ ਵਲੋਂ ਰਾਸ਼ੀ ਭੇਜ ਕੇ ਸ੍ਰੀ ਮੁਕਤਸਰ ਸਾਹਿਬ ਟੀਮ ਨੂੰ ਤਕਸੀਮ ਕਰਨ ਲਈ ਕਿਹਾ ਜਾਂਦਾ ਹੈ। ਲੋੜਵੰਦ ਪਰਿਵਾਰਾਂ ਵੱਲੋਂ ਸਹਾਇਤਾ ਪ੍ਰਾਪਤ ਕਰਨ ਉਪਰੰਤ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਸਮਰੱਥ ਹੋ ਗਏ ਹਾਂ। ਅੱਜ ਦਾ ਦਿਨ ਗੁਰਦੁਆਰਾ ਸਾਹਿਬ ਜੀ ਦੇ ਚਾਬੀਆਂ ਦੇ ਮੋਰਚੇ ਦੀ ਜਿੱਤ ਦਾ ਦਿਨ ਵੀ ਹੈ। ਇਸ ਮੌਕੇ ਸ਼ਹੀਦ ਹੋਣ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲੀ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਰਣਧੀਰ ਸਿੰਘ ਸਾਗੂ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਚਰਨਜੀਤ ਸਿੰਘ, ਸੋਮ ਨਾਥ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਹਿਬ, ਗੁਰਜੀਤ ਸਿੰਘ ਜੀਤਾ, ਜਤਿੰਦਰ ਸਿੰਘ ਕੈਂਥ, ਹਰਭਗਵਾਨ ਸਿੰਘ ਖੱਪਿਆਂਵਾਲ਼ੀ ਵਾਲੀ, ਕਾਲਾ ਖੱਪਿਆਂਵਾਲ਼ੀ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਉਪ ਜ਼ਿਲ੍ਹਾ ਸਿੱਖਿਆ ਅਫਸਰ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ 335 ਲੋੜਵੰਦਾ ਨੂੰ ਦਿੱਤੀ ਵਿੱਤੀ ਸਹਾਇਤਾ

