ਸ੍ਰੀ ਮੁਕਤਸਰ ਸਾਹਿਬ, 22 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 130 ਲੋੜਵੰਦ ਲੋਕਾਂ ਨੂੰ ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋਕ ਕੰਮ ਕਰਨ ਤੋਂ ਅਸਮਰਥ ਹਨ ਅਤੇ ਕਈ ਅੰਗਹੀਣ ਹਨ ਅਤੇ ਵੱਖ-ਵੱਖ ਬੀਮਾਰੀਆਂ ਤੋਂ ਪੀੜ੍ਹਤ ਹਨ। ਸਹਾਇਤਾ ਰਾਸ਼ੀ ਦੇਣ ਸਮੇਂ ਮਹੰਤ ਕਸ਼ਮੀਰ ਸਿੰਘ, ਗੁਰਵਿੰਦਰ ਸਿੰਘ ਅਸਿਸਟੈਂਟ ਮੈਨੇਜਰ ਪੀ.ਐੱਨ.ਬੀ., ਸਮੇਰ ਸਿੰਘ ਸਾਬਕਾ ਮੈਨੇਜਰ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਦੁਨੀਆਂ ਭਰ ਦੀਆਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਚਰਨਜੀਤ ਸਿੰਘ, ਗੁਰਜੀਤ ਸਿੰਘ ਜੀਤਾ, ਸੋਮ ਨਾਥ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਹਿਬ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਵਿੱਤੀ ਸਹਾਇਤਾ

