#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 3 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੱਡੀ ਪੱਧਰ ‘ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਲੋੜਵੰਦ ਮਰੀਜ਼ ਦਵਾਈਆਂ ਖਰੀਦਣ ਉਪਰੰਤ ਆਪਣਾ-ਆਪਣਾ ਇਲਾਜ ਕਰਵਾ ਸਕਣ।
ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰਾਜਿੰਦਰ ਸਿੰਘ ਅਟਵਾਲ ਸਲਾਹਕਾਰ ਮੈਡੀਕਲ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ 20 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 30 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਕੋਲ ਡਾਕਟਰ ਦੀ ਲਿਖੀ ਹੋਈ ਪਰਚੀ ਤਾਂ ਹੈ ਪ੍ਰੰਤੂ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ, ਇਨ੍ਹਾਂ ਹਾਲਤਾਂ ਵਿਚ ਅਕਸਰ ਹੀ ਇਹ ਮਰੀਜ਼ ਵਿੱਤੀ ਹਾਲਾਤ ਮਾੜੇ ਹੋਣ ਕਾਰਨ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ।
ਪਰ ਸਮੇਂ-ਸਮੇਂ ਇਨ੍ਹਾਂ ਦੀ ਬਾਂਹ ਡਾਕਟਰ ਐੱਸ.ਪੀ. ਸਿੰਘ ਓਬਰਾਏ ਫੜਦੇ ਹਨ ਅਤੇ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੰਦੇ ਹਨ।
ਵਿੱਤੀ ਸਹਾਇਤਾ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਨਿਰੋਗ ਜੀਵਨ ਜਿਊਣ ਦੇ ਲਾਇਕ ਹੋਵਾਂਗੇ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮਨਾਥ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਗੁਰਜੀਤ ਸਿੰਘ ਜੀਤਾ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ ਆਦਿ ਹਾਜ਼ਰ ਸਨ।