#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਜਾ ਰਹੇ ਮਕਾਨ ਦੀ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 9 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਆਵਾਸ ਯੋਜਨਾ ਤਹਿਤ ਵੱਡੀ ਪੱਧਰ ‘ਤੇ ਬਿਨਾਂ ਛੱਤ ਤੋਂ ਰਹਿ ਰਹੇ ਪਰਿਵਾਰਾਂ ਨੂੰ ਮਕਾਨ ਬਣਾ ਕੇ ਦਿੱਤੇ ਜਾ ਰਹੇ ਹਨ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾਕਟਰ ਰਾਜਿੰਦਰ ਸਿੰਘ ਅਟਵਾਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ ਵਿਖੇ ਇੱਕ ਬਹੁਤ ਹੀ ਲੋੜਵੰਦ ਨੂੰ ਮਕਾਨ ਬਣਾ ਕੇ ਦਿੱਤਾ ਜਾ ਰਿਹਾ ਹੈ, ਜਿਸ ਦਾ ਨੀਂਹ ਪੱਥਰ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅਤੇ ਚਰਨਜੀਤ ਸਿੰਘ, ਸੁਖਬੀਰ ਸਿੰਘ ਵੱਲੋਂ ਰੱਖਿਆ ਗਿਆ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪਿਛਲੇ ਸਾਲ ਬਾਰਸ਼ਾਂ ਦੌਰਾਨ ਇਸ ਦਾ ਮਕਾਨ ਢਹਿ ਗਿਆ ਸੀ। ਇਸ ਨੇ ਮਕਾਨ ਬਣਾਉਣ ਤੋਂ ਅਸਮਰੱਥਤਾ ਜ਼ਾਹਿਰ ਕਰਦਿਆਂ ਡਾ. ਓਬਰਾਏ ਨੂੰ ਪਰਿਵਾਰ ਲਈ ਮਕਾਨ ਬਣਾ ਕੇ ਦੇਣ ਲਈ ਬੇਨਤੀ ਕੀਤੀ ਗਈ ਸੀ। ਪਰਿਵਾਰ ਦੇ ਹਾਲਾਤ ਦੇਖਦੇ ਹੋਏ ਡਾ. ਓਬਰਾਏ ਨੇ ਮਕਾਨ ਬਣਾ ਕੇ ਦੇਣ ਲਈ ਹਾਂ ਕੀਤੀ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਟੀਮ ਨੂੰ ਇਸ ਬਾਬਤ ਲੋੜੀਂਦੀ ਕਾਰਵਾਈ ਕਰਨ ਨੂੰ ਕਿਹਾ। ਪਰਿਵਾਰ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਸਾਰਾ ਪਰਿਵਾਰ ਹੁਣ ਛੱਤ ਹੇਠਾਂ ਰਹਿਣ ਯੋਗ ਹੋ ਜਾਵਾਂਗੇ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸੰਨ ਓਬਰਾਏ ਆਵਾਸ ਯੋਜਨਾ ਤਹਿਤ ਲੋੜਵੰਦਾਂ ਨੂੰ 480 ਮਕਾਨ ਬਣਾ ਕੇ ਦਿੱਤੇ ਜਾ ਚੁੱਕੇ ਹਨ। ਨੇਪਾਲ ਵਿਚ 500, ਜੰਮੂ ਕਸ਼ਮੀਰ ਵਿਚ 125, ਹੜਾਂ ਦੌਰਾਨ ਡਿੱਗੇ 620 ਮਕਾਨ ਵੀ ਬਣਾ ਕੇ ਦਿੱਤੇ ਜਾ ਚੁੱਕੇ ਹਨ।
ਇਸ ਮੌਕੇ ਲੋੜਵੰਦ ਪਰਿਵਾਰ ਅਤੇ ਪਿੰਡ ਵਾਸੀ ਹਾਜ਼ਰ ਸਨ।