ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 110 ਲੋੜਵੰਦ ਪਰਿਵਾਰਾਂ ਨੂੰ ਇੱਕ ਲੱਖ ਤੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮਹੰਤ ਕਸ਼ਮੀਰ ਸਿੰਘ, ਮਹੰਤ ਸੰਦੀਪ ਸਿੰਘ, ਜਸਪਾਲ ਸਿੰਘ ਮੋਗਾ ਰਿਟਾ. ਜ਼ਿਲ੍ਹਾ ਸਿੱਖਿਆ ਅਫ਼ਸਰ, ਅਨੇਕ ਸਿੰਘ ਮਧੀਰ ਸਮਾਜ ਸੇਵੀ, ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਆਦਿ ਸ਼ਾਮਲ ਹੋਏ ਅਤੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਦੁਨੀਆਂ ਭਰ ਵਿਚ ਕੀਤੇ ਜਾ ਰਹੇ ਬਿਨਾਂ ਕਿਸੇ ਤੋਂ ਪੈਸਾ ਲਿਆ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਲੋੜਵੰਦਾਂ ਨੂੰ ਆਪਣੇ ਕਰ-ਕਮਲਾਂ ਨਾਲ ਸਹਾਇਤਾ ਰਾਸ਼ੀ ਦੇ ਚੈੱਕ ਵੀ ਤਕਸੀਮ ਕੀਤੇ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ. ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਘਰੇਲੂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਜਸਪਾਲ ਸਿੰਘ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਰਨੇਕ ਸਿੰਘ ਰਿਟਾ. ਲੈਕਚਰਾਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਗੁਰਜੀਤ ਸਿੰਘ ਜੀਤਾ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਸੋਮ ਨਾਥ ਅੰਮ੍ਰਿਤ ਪਾਲ ਸਿੰਘ, ਜਸਕਰਨ ਸਿੰਘ ਬੂੜਾ ਗੁੱਜਰ ਕਿਸਾਨ ਯੂਨੀਅਨ, ਹੈਪੀ ਬਰਾੜ ਕਿਸਾਨ ਯੂਨੀਅਨ ਆਦਿ ਹਾਜ਼ਰ ਸਨ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੀ ਸਹਾਇਤਾ ਰਾਸ਼ੀ

