#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅਪਹਾਜ ਅਤੇ ਅਧਰੰਗ ਤੋਂ ਪੀੜਤ ਮਾਂ ਦੀ ਫੜੀ ਲੰਮੇ ਸਮੇਂ ਲਈ ਬਾਂਹ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਜਮਾਂਦਰੂ 100% ਅਪਹਾਜ ਜੋ ਜਨਮ ਤੋਂ ਲੈ ਕੇ ਹੁਣ ਤੱਕ ਮੰਜੇ ਉੱਤੇ ਹੀ ਹੈ। ਇਹ ਵੀ ਦੱਸਣਯੋਗ ਹੈ ਕਿ ਇਸ ਦੀ ਮਾਤਾ ਵੀ ਅਧਰੰਗ ਦੀ ਬੀਮਾਰੀ ਤੋਂ ਪੀੜਤ ਹੈ ਅਤੇ ਪਰਿਵਾਰ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਪਰਿਵਾਰ ਦੀ ਹਾਲਤ ਬਾਰੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਡਾ. ਓਬਰਾਏ ਨੂੰ ਦੱਸਿਆ ਤਾਂ ਤੁਰੰਤ ਹੀ ਮੰਜੇ ਉੱਤੇ ਬੈਠੇ ਅਪਹਾਜ ਦੀ ਲੰਮੇ ਸਮੇਂ ਲਈ ਸਹਾਇਤਾ ਕਰਨ ਦਾ ਐਲਾਨ ਕੀਤਾ। ਉਸ ਦੀ ਮਾਤਾ ਨੂੰ ਵੀ ਇਲਾਜ ਤੱਕ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਸਹਾਇਤਾ ਰਾਸ਼ੀ ਦੇ ਚੈੱਕ ਜਸਪਾਲ ਸਿੰਘ ਰਿਟਾ. ਲੈਕਚਰਾਰ ਸੀਨੀਅਰ ਮੀਤ ਪ੍ਰਧਾਨ ਅਤੇ ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ ਵੱਲੋਂ ਪਰਿਵਾਰ ਨੂੰ ਘਰ ਜਾ ਕੇ ਚੈੱਕ ਦਿੱਤੇ ਗਏ। ਸਹਾਇਤਾ ਰਾਸ਼ੀ ਲੈਣ ਉਪਰੰਤ ਪਰਿਵਾਰ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਭਰੇ ਮਨ ਨਾਲ ਕਿਹਾ ਕਿ ਅਜਿਹੀ ਸਥਿਤੀ ਜਦੋਂ ਸਾਡੇ ਆਪਣੇ ਵੀ ਸਾਥ ਛੱਡ ਗਏ, ਤਾਂ ਡਾ. ਓਬਰਾਏ ਸਾਡੇ ਲਈ ਮਸੀਹਾ ਬਣ ਕੇ ਅੱਪੜਿਆ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਰ ਸਨ।