ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਵੱਖ-ਵੱਖ ਸਕੂਲਾਂ ਵਿਚ ਜਾ ਕੇ ਸਕੂਲੀ ਵੈਨਾਂ ‘ਤੇ ਰਿਫਲੈਕਟਰ ਲਗਾਏ ਗਏ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਧੁੰਦ ਬਹੁਤ ਹੀ ਜ਼ਿਆਦਾ ਪੈ ਰਹੀ ਹੈ। ਪਿਛਲੇ ਕੁੱਝ ਦਿਨਾਂ ਤੋਂ ਸੜਕਾਂ ‘ਤੇ ਟ੍ਰੈਫਿਕ ਦੀ ਕਾਫੀ ਸਮੱਸਿਆ ਬਣੀ ਹੋਈ ਹੈ। ਇਸ ਨੂੰ ਧਿਆਨ ‘ਚ ਰੱਖਦਿਆਂ ਹੋਇਆਂ ਸਕੂਲਾਂ ਵਿਚ ਜਾ ਕੇ ਕਾਫੀ ਤਾਦਾਦ ਵਿਚ ਵੈਨਾਂ ‘ਤੇ ਰਿਫਲੈਕਟਰ ਲਗਾਏ ਗਏ, ਤਾਂ ਜੋ ਸਕੂਲੀ ਵੈਨਾਂ ਨੂੰ ਹਾਦਸਿਆਂ ਤੋਂ ਬਚਾਇਆ ਜਾ ਸਕੇ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਾਫੀ ਤਾਦਾਦ ਵਿਚ ਵੱਖ-ਵੱਖ ਵਾਹਣਾਂ ‘ਤੇ ਰਿਫਲੈਕਟਰ ਲਗਾਏ ਜਾ ਚੁੱਕੇ ਹਨ। ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ ਅਤੇ ਰਿਟਾਇਰਡ ਲੈਕਚਰਾਰ ਬਰਨੇਕ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਵਾਹਣਾਂ ‘ਤੇ ਰਿਫਲੈਕਟਰ ਲਗਾਉਣ ਦੀ ਪ੍ਰਕਿਰਿਆ ਜਾਰੀ ਰੱਖੀ ਜਾਵੇਗੀ। ਗੱਲਬਾਤ ਦੌਰਾਨ ਗੁਰਚਰਨ ਸਿੰਘ ਸੁਖਬੀਰ ਸਿੰਘ ਜੈਲਦਾਰ ਅਤੇ ਜਸਵਿੰਦਰ ਸਿੰਘ ਮਣਕੂ ਨੇ ਦੱਸਿਆ ਕਿ ਇਹ ਰਾਸ਼ੀ ਡਾ. ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰਾਂ ਹਾਜ਼ਰ ਸਨ।