ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਪੰਜਾਬ ਮੇਲ)- ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿੱਚ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਹੀਨਾ ਵਾਰ ਰਾਸ਼ੀ 200 ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਬਜ਼ੁਰਗਾਂ, ਵਿਧਵਾਵਾਂ, ਅਤੇ ਕਿਸੇ ਕਾਰਨ ਕੰਮ ਕਰਨ ਤੋਂ ਅਸਮਰਥ ਲੋਕਾਂ ਨੂੰ ਦਿੱਤੀ ਜਾਂਦੀ ਹੈ ਇਹ ਰਾਸ਼ੀ ਓਬਰਾਏ ਵਲੋਂ ਭੇਜੀ ਜਾਂਦੀ ਹੈ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਪਰਿਵਾਰਾਂ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ।ਇਸ ਮੌਕੇ ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਗੁਰਪਾਲ ਸਿੰਘ, ਬਰਨੇਕ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਅਸ਼ੋਕ ਕੁਮਾਰ, ਸੋਮਨਾਥ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ, ਜਸਵਿੰਦਰ ਸਿੰਘ ਮਣਕੂ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 200 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ
![](https://punjabmailusa.com/wp-content/uploads/2024/01/Screenshot_2024-01-28-12-04-05-675_com.whatsapp-991x564.jpg)