#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵਿਧਵਾਵਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ 32 ਬਜ਼ੁਰਗ ਵਿਧਵਾਵਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਉਹ ਬਜ਼ੁਰਗ ਵਿਧਵਾਵਾਂ ਹਨ, ਜੋ ਵਿਧਵਾ ਵੀ ਹਨ, ਜ਼ਿਆਦਾ ਬਜ਼ੁਰਗ ਹੋਣ ਕਰਕੇ ਕੰਮ ਕਰਨ ਤੋਂ ਅਸਮਰਥ ਹਨ ਅਤੇ ਇਕੱਲੀਆਂ ਹੀ ਰਹਿ ਰਹੀਆਂ ਹਨ। ਇਨ੍ਹਾਂ ਦਾ ਕੋਈ ਵੀ ਸਹਾਰਾ ਨਹੀਂ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਨੇ ਕਿਹਾ ਕਿ ਅਸੀਂ ਡਾ. ਓਬਰਾਏ ਦਾ ਧੰਨਵਾਦ ਕਰਦੀਆਂ ਹਾਂ, ਜਿਸ ਨੇ ਇਸ ਅਵਸਥਾ ਵਿਚ ਸਾਡੀ ਬਾਂਹ ਫੜੀ ਹੋਈ ਹੈ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸੁਖਬੀਰ ਸਿੰਘ ਜੈਲਦਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਸੋਮਨਾਥ, ਜਸਵਿੰਦਰ ਸਿੰਘ ਮਣਕੂ ਆਦਿ ਹਾਜ਼ਰ ਸਨ।