#PUNJAB

‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹਰ ਮਹੀਨੇ ਕਰਦੈ ਵਿੱਤੀ ਮਦਦ’

ਤਰਨਤਾਰਨ, (ਪੰਜਾਬ ਮੇਲ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਕੀਤੇ ਗਏ ਵਿਲੱਖਣ ਸੇਵਾ ਕਾਰਜਾਂ ਕਾਰਨ ਉਨ੍ਹਾਂ ਨੂੰ ਲੋੜਵੰਦ ਲੋਕਾਂ ਦਾ ਮਸੀਹਾ ਕਿਹਾ ਜਾਂਦਾ ਹੈ। ਇਹ ਪ੍ਰਗਟਾਵਾ ਟਰੱਸਟ ਦੇ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਪਨਗੋਟਾ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਡਾ. ਓਬਰਾਏ ਵੱਲੋਂ ਜਿੱਥੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵਿਲੱਖਣ ਕਾਰਜ ਕੀਤੇ ਜਾ ਰਹੇ ਹਨ, ਉੱਥੇ ਲੋੜਵੰਦ ਪਰਿਵਾਰ ਜੋ ਆਰਥਿਕ ਤੌਰ ’ਤੇ ਕਮਜ਼ੋਰ ਹੁੰਦੇ ਹਨ, ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ, ਤਾਂ ਜੋ ਉਹ ਆਪਣਾ ਜੀਵਨ ਬਸਰ ਕਰ ਸਕਣ। ਇਸੇ ਲੜੀ ਤਹਿਤ ਤਰਨਤਾਰਨ ਜ਼ਿਲ੍ਹੇ ਦੇ 150 ਵਿਧਵਾ, ਬੇਸਹਾਰਾ ਅਤੇ ਅੰਗਹੀਣ ਵਿਅਕਤੀਆਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ। ਟਰੱਸਟ ਵੱਲੋਂ ਬਿਨ੍ਹਾਂ ਪਰਿਵਾਰਾਂ ਨੂੰ ਸਹਾਇਤਾ ਦੇ ਚੈੱਕ ਦਿੱਤੇ ਗਏ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ’ਚ ਵੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਮੋਹਰੀ ਰੋਲ ਅਦਾ ਕੀਤਾ ਗਿਆ। ਜਿਸ ਤਹਿਤ ਵੱਡੇ ਪੱਧਰ ’ਤੇ ਪਸ਼ੂਆਂ ਦਾ ਚਾਰਾ, ਦਵਾਈਆਂ, ਮੱਛਰਦਾਨੀਆਂ, ਓਡੋਮੋਸ, ਰਾਸ਼ਨ ਕਿੱਟਾਂ ਲੋੜਵੰਦਾਂ ਨੂੰ ਤਕਸੀਮ ਕੀਤੀਆਂ ਗਈਆਂ। ਡਾ. ਓਬਰਾਏ ਵੱਲੋਂ ਐਲਾਨ ਕੀਤਾ ਗਿਆ ਕਿ ਜਿਨ੍ਹਾਂ ਦੇ ਘਰ ਹੜ੍ਹਾਂ ਕਾਰਨ ਨੁਕਸਾਨੇ ਗਏ ਹਨ, ਉਨ੍ਹਾਂ ਦੇ ਮਕਾਨ ਵੀ ਟਰੱਸਟ ਵੱਲੋਂ ਬਣਾਏ ਜਾਣਗੇ।

Leave a comment