#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 33 ਅੰਗਹੀਣ ਵਿਅਕਤੀਆਂ ਨੂੰ ਸੀਨੀਅਰ ਸਿਵਲ ਜੱਜ ਦੀ ਹਾਜ਼ਰੀ ਵਿੱਚ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਡਾਕਟਰ ਗਗਨਦੀਪ ਕੌਰ ਸੀਨੀਅਰ ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਅਤੇ ਮਹੰਤ ਕਸ਼ਮੀਰ ਸਿੰਘ ਦੀ ਰਹਿਨੁਮਾਈ ਹੇਠ 33 ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਅੰਗਹੀਣ ਵਿਅਕਤੀ ਕੰਮ ਕਰਨ ਤੋਂ ਅਸਮਰਥ ਹਨ ਅਤੇ ਨਿਰਾਸ਼ਾ ਦੇ ਆਲਮ ਵਿਚ ਸਨ। ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਇਨ੍ਹਾਂ ਦੀ ਬਾਂਹ ਫੜੀ ਹੋਈ ਹੈ ਗੁਜ਼ਾਰੇ ਲਈ ਹਰ ਮਹੀਨੇ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਅੰਗਹੀਣ ਵਿਅਕਤੀਆਂ ਨੇ ਡਾਕਟਰ ਓਬਰਾਏ ਦਾ ਬਹੁਤ ਬਹੁਤ ਧੰਨਵਾਦ ਕੀਤਾ ਅਤੇ ਕਿਹਾ ਕਿ ਓਬਰਾਏ ਹਮੇਸ਼ਾ ਸਾਡੀ ਲਾਠੀ ਬਣਕੇ ਸਾਡੇ ਨਾਲ ਖੜਦੇ ਹਨ। ਸੀਨੀਅਰ ਸਿਵਲ ਜੱਜ ਨੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਜੀਵਨ ਕੁਮਾਰ ਸਿੰਗਲਾ ਸੀਨੀਅਰ ਸਹਾਇਕ,ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ ਸਕੱਤਰ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ, ਸੋਮਨਾਥ, ਮਾਸਟਰ ਰਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸੁਖਬੀਰ ਸਿੰਘ ਜੈਲਦਾਰ, ਚਰਨਜੀਤ ਸਿੰਘ, ਜਸਬੀਰ ਸਿੰਘ ਰਿਟਾਇਰਡ ਏ ਐਸ ਆਈ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।