#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 220 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 220 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਕਸ਼ਮੀਰ ਸਿੰਘ ਦੀ ਹਾਜ਼ਰੀ ਵਿਚ ਤਕਸੀਮ ਕੀਤੇ ਗਏ ਅਤੇ ਸਮਿਦਰਜੀਤ ਸਿੰਘ ਬਰਾੜ ਲੱਖੇਵਾਲੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਬੇਸਹਾਰਾ ਬਜ਼ੁਰਗਾਂ, ਬੱਚਿਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਿਧਵਾਵਾਂ ਨੂੰ ਹਰ ਮਹੀਨੇ ਦਿੱਤੀ ਜਾਂਦੀ ਹੈ ਅਤੇ ਇਹ ਲੜੀ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨ ਲੜਕੇ-ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ (ਕੰਪਿਊਟਰ, ਬਿਊਟੀ ਪਾਰਲਰ, ਸਿਲਾਈ) ਖੋਲ੍ਹੇ ਜਾ ਰਹੇ ਹਨ, ਤਾਂ ਜੋ ਇਹ ਨੌਜਵਾਨ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ। ਇਸ ਤੋਂ ਇਲਾਵਾ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਬਹੁਤ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ। ਇਹ ਸਾਰਾ ਪੈਸਾ ਡਾਕਟਰ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤਾ ਜਾਂਦਾ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾ ਵੱਲੋਂ ਡਾਕਟਰ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ, ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਸਕੱਤਰ, ਗੁਰਪਾਲ ਸਿੰਘ ਪਾਲੀ, ਗੁਰਜੀਤ ਸਿੰਘ ਜੀਤਾ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਅਸ਼ੋਕ ਕੁਮਾਰ, ਸੋਮਨਾਥ, ਮਾਸਟਰ ਰਜਿੰਦਰ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ. ਆਦਿ ਹਾਜ਼ਰ ਸਨ।