ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਡਾਕਟਰ ਓਬਰਾਏ ਵਲੋਂ ਲੋੜਵੰਦ ਮਰੀਜ਼ਾਂ ਲਈ ਭੇਜੀ ਰਾਸ਼ੀ ਤਕਸੀਮ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਕਾਫੀ ਸਮੇਂ ਤੋਂ ਵੱਖ-ਵੱਖ ਬੀਮਾਰੀਆਂ ਤੋਂ ਪੀੜਤ ਮਰੀਜ਼, ਜੋ ਕਿ ਦਵਾਈਆਂ ਖਰੀਦਣ ਤੋਂ ਅਸਮਰਥ ਹਨ, ਇਨ੍ਹਾਂ ਦੀ ਆਰਥਿਕ ਹਾਲਤ ਬਹੁਤ ਹੀ ਕਮਜ਼ੋਰ ਹੈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਮਰੀਜ਼ਾਂ ਨੇ ਡਾਕਟਰ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਵਿੱਤੀ ਸਹਾਇਤਾ ਨਾਲ ਅਸੀਂ ਦਵਾਈਆਂ ਖਰੀਦਣ ਤੋਂ ਬਾਅਦ ਅਪਣੀ ਜ਼ਿੰਦਗੀ ਆਮ ਵਾਂਗ ਜਿਊਣ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ, ਮਾਸਟਰ ਰਜਿੰਦਰ ਸਿੰਘ, ਚਰਨਜੀਤ ਸਿੰਘ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਵਿੰਦਰ ਸਿੰਘ ਮਣਕੂ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ. ਆਦਿ ਹਾਜ਼ਰ ਸਨ।