ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਲੋੜਵੰਦ ਲੋਕਾਂ ਨੂੰ 35000 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਲੋੜਵੰਦ ਲੋਕ ਜ਼ਿਆਦਤਰ ਕੰਮ ਕਰਨ ਤੋਂ ਅਸਮਰਥ ਹਨ, ਕਈ ਬਜ਼ੁਰਗਾਂ ਦਾ ਕੋਈ ਵੀ ਸਹਾਰਾ ਨਹੀਂ ਹੈ, ਕਈ ਲੋਕ ਲੰਮੇ ਸਮੇਂ ਤੋਂ ਬੀਮਾਰੀਆਂ ਦੇ ਸ਼ਿਕਾਰ ਹਨ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਲੋਕਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਇਸ ਉਪਰਾਲੇ ਨਾਲ ਅਸੀਂ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਹੋ ਗਏ ਹਾਂ। ਇਸ ਮੌਕੇ ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ ਸਕੱਤਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ., ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਤਿੰਦਰ ਸਿੰਘ ਕੈਂਥ, ਗੁਰਚਰਨ ਸਿੰਘ ਭੋਣ, ਗੁਰਜੀਤ ਸਿੰਘ ਜੀਤਾ ਆਦਿ ਹਾਜ਼ਰ ਸਨ।