ਸ੍ਰੀ ਮੁਕਤਸਰ ਸਾਹਿਬ, 10 ਅਪ੍ਰੈਲ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਭੰਗਚੜੀ ਵਿਚ ਬੱਚਿਆਂ ਪੀਣ ਲਈ ਸਾਫ਼ ਪਾਣੀ ਦੇਣ ਲਈ ਮੁਫ਼ਤ ਆਰ.ਓ. ਸਿਸਟਮ ਲਗਾਇਆ ਗਿਆ ਸੀ, ਜਿਸ ਦਾ ਉਦਘਾਟਨ ਡਾਕਟਰ ਬਲਜੀਤ ਕੌਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ ਅਤੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦੁਨੀਆਂ ਭਰ ਵਿਚ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਖੁੱਲ੍ਹ ਕੇ ਚਰਚਾ ਕੀਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਲਵਾ ਖੇਤਰ ਦਾ ਪਾਣੀ ਬਹੁਤ ਹੀ ਜ਼ਹਿਰੀਲਾ ਹੈ। ਲੋਕ ਵੱਖ-ਵੱਖ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਇਸ ਦੇ ਮੱਦੇਨਜ਼ਰ ਸਕੂਲ ਮੁਖੀ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਸਕੂਲ ਵਿਚ ਆਰ.ਓ. ਸਿਸਟਮ ਲਗਾਉਣ ਦੀ ਮੰਗ ਕੀਤੀ ਗਈ ਸੀ, ਜੋ ਡਾਕਟਰ ਉਬਰਾਏ ਵੱਲੋਂ ਤਰੁੰਤ ਪ੍ਰਵਾਨ ਕਰਕੇ ਆਰ.ਓ. ਸਿਸਟਮ ਲਗਾਇਆ ਗਿਆ ਸੀ। ਸਕੂਲ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਵੱਲੋਂ ਅਤੇ ਸਕੂਲ ਸਟਾਫ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ ਮੀਤ ਪ੍ਰਧਾਨ, ਗੁਰਚਰਨ ਸਿੰਘ ਮੈਨੇਜਰ ਸਾਹਿਬ ਆਸਟ੍ਰੇਲੀਆ ਵਾਲੇ, ਅਸ਼ੋਕ ਕੁਮਾਰ ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਸਮੂਹ ਪੰਚਾਇਤ, ਸਕੂਲ ਕਮੇਟੀ ਮੈਂਬਰ ਅਤੇ ਨਗਰ ਨਿਵਾਸੀ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਵਿਚ ਲਗਾਏ ਮੁਫ਼ਤ ਆਰ.ਓ. ਸਿਸਟਮ ਦਾ ਕੈਬਨਿਟ ਮੰਤਰੀ ਪੰਜਾਬ ਵੱਲੋਂ ਉਦਘਾਟਨ
