#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬੇਸਹਾਰਾ ਲੋਕਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਬੇਸਹਾਰਾ ਲੋਕਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਹਾਇਤਾ ਰਾਸ਼ੀ ਲੈਣ ਵਾਲਿਆਂ ਵਿਚ ਬੇਸਹਾਰਾ ਬੱਚੇ ਜਿਨ੍ਹਾਂ ਦੇ ਮਾਂ-ਬਾਪ ਨਹੀਂ ਹਨ, ਦਾਦੇ-ਦਾਦੀ ਕੋਲ ਰਹਿ ਰਹੇ ਹਨ, ਕੁੱਝ ਵਡੇਰੀ ਉਮਰ ਦੀਆਂ ਵਿਧਵਾਵਾਂ ਜੋ ਇਕੱਲੀਆਂ ਰਹਿੰਦੀਆਂ ਹਨ, ਕੁਝ ਵਡੇਰੀ ਉਮਰ ਦੇ ਬਜ਼ੁਰਗ ਜੋ ਕੰਮ ਕਰਨ ਤੋਂ ਅਸਮਰਥ ਹਨ, ਨੂੰ ਦਿੱਤੀ ਗਈ, ਤਾਂ ਜੋ ਇਹ ਲੋੜਵੰਦ ਲੋਕ ਅਪਣੀਆਂ ਲੋੜਾਂ ਨੂੰ ਪੂਰੀਆਂ ਕਰ ਸਕਣ। ਸਹਾਇਤਾ ਰਾਸ਼ੀ ਲੈਣ ਉਪਰੰਤ ਇਨ੍ਹਾਂ ਲੋੜਵੰਦ ਲੋਕਾਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਤਿੰਦਰ ਸਿੰਘ ਕੈਂਥ, ਗੁਰਚਰਨ ਸਿੰਘ ਭੋਣ, ਸੁਖਬੀਰ ਸਿੰਘ ਜੈਲਦਾਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਹਾਜ਼ਰ ਸਨ।