ਰਮਦਾਸ, 1 ਜੂਨ (ਪੰਜਾਬ ਮੇਲ)- ਬੀਤੀ ਰਾਤ ਸਰਹੱਦੀ ਪਿੰਡ ਲੱਖੂਵਾਲ ਵਿਚ ਕੁਝ ਅਣਪਛਾਤਿਆਂ ਵੱਲੋਂ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰਨ ਅਤੇ ਚਾਰ ਨੂੰ ਜ਼ਖ਼ਮੀ ਕਰਨ ਦੇ ਰੋਸ ਵਜੋਂ ਅੱਜ ਲੋਕਾਂ ਨੇ ਪਿੰਡ ਦੇ ਸਾਰੇ ਪੋਲਿੰਗ ਬੂਥਾਂ ਨੂੰ ਬੰਦ ਕਰ ਦਿੱਤਾ ਅਤੇ ਕੋਈ ਵੋਟ ਨਹੀਂ ਪੈਣ ਦਿੱਤੀ। ਅੱਜ ਸਵੇਰੇ ਕੁਝ ਲੋਕਾਂ ਵਲੋਂ ਵੋਟਾਂ ਨਾ ਪਾਉਣ ਦਾ ਸੱਦਾ ਦਿੱਤਾ ਸੀ ਅਤੇ ਜਿਉਂ ਹੀ ਸਟਾਫ ਨੇ ਬੂਥਾਂ ਉਪਰ ਕੰਮ ਸ਼ੁਰੂ ਕੀਤਾ ਤਾਂ ਲੋਕਾਂ ਨੇ ਆ ਕੇ ਰੋਕ ਦਿੱਤਾ। ਕਤਲ ਕਾਰਨ ਲੋਕਾਂ ਵਿਚ ਭਾਰੀ ਰੋਸ ਸੀ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਸਰਹੱਦੀ ਪਿੰਡ ਲੱਖੂਵਾਲ ‘ਚ ਲੋਕਾਂ ਵੱਲੋਂ ਵੋਟਾਂ ਦਾ ਬਾਈਕਾਟ
