ਸਰੀ, 25 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਸਰੀ ਦੇ ਇਕ ਪੰਜਾਬੀ ਨੋਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਮਾਰ ਕੇ ਹੱਤਿਆ ਕਰ ਦੇਣ ਦੇ ਬਾਰੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ. ਵ੍ਹਾਈਟ ਰੌਕ ਆਰਸੀਐਮਪੀ ਦਾ ਕਹਿਣਾ ਹੈ ਕਿ ਉਸ ਨੂੰ ਵ੍ਹਾਈਟ ਰੌਕ ਪੀਅਰ ਦੇ ਪੂਰਬ ਵੱਲ ਕੁਝ ਬਲਾਕਾਂ, ਮਰੀਨ ਡਰਾਈਵ ਦੇ 15400 ਬਲਾਕ ਵਿੱਚ ਰਾਤ 9:30 ਵਜੇ ਦੇ ਆਸ-ਪਾਸ ਚਾਕੂ ਦੇ ਜ਼ਖ਼ਮਾਂ ਤੋਂ ਪੀੜਤ ਵਿਅਕਤੀ ਦੀ ਰਿਪੋਰਟ ਮਿਲੀ ਸੀ।ਸਟਾਫ ਸਾਰਜੈਂਟ ਰੌਬ ਡਿਕਸਨ ਨੇ ਕਿਹਾ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਡਿਕਸਨ ਨੇ ਕਿਹਾ ਕਿ ਜਦੋਂ ਅਧਿਕਾਰੀ ਰਿਪੋਰਟ ਦੇ ਕੁਝ ਮਿੰਟਾਂ ਦੇ ਅੰਦਰ ਮੌਕੇ ‘ਤੇ ਪਹੁੰਚੇ, ਉਹ ਸ਼ੱਕੀ ਨੂੰ ਨਹੀਂ ਲੱਭ ਸਕੇ।ਮ੍ਰਿਤਕ ਵਰਕ ਪਰਮਿਟ ਤੇ ਕੈਨੇਡਾ ਚ’ 2018 ਵਿੱਚ ਕੈਨੇਡਾ ਆਇਆ ਸੀ।ਅਤੇ ਕੁਝ ਸਮੇਂ ਪਹਿਲੇ ਹੀ ਉਹ ਪੱਕਾ ਹੋਇਆ ਸੀ।ਮ੍ਰਿਤਕ ਦਾ ਪੰਜਾਬ ਤੋ ਪਿਛੋਕੜ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲੇਵਾਲ ਦੇ ਨਾਲ ਸੀ।