#INDIA

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਅਦਾਲਤ ਵੱਲੋਂ ਬਿਭਵ ਕੁਮਾਰ ਨੂੰ 28 ਤੱਕ ਜੁਡੀਸ਼ਲ ਰਿਮਾਂਡ ‘ਚ ਭੇਜਿਆ

ਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ‘ਆਪ’ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਤੀਸ ਹਜ਼ਾਰੀ ਅਦਾਲਤ ‘ਚ ਲਿਆਂਦਾ ਗਿਆ। ਉਸ ਨੂੰ 18 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਸ ਨੂੰ 28 ਮਈ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ।