#INDIA

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਹਾਈਕੋਰਟ ਵੱਲੋਂ ਬਿਭਵ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 12 ਜੁਲਾਈ (ਪੰਜਾਬ ਮੇਲ)- ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੁਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਕੁਮਾਰ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ।
ਜ਼ਿਕਰਯੋਗ ਹੈ ਕਿ ਨਿਆਂਇਕ ਹਿਰਾਸਤ ‘ਚ ਮੌਜੂਦ ਕੁਮਾਰ ਨੇ 13 ਮਈ ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਤੇ ਸਵਾਤੀ ਮਾਲੀਵਾਲ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਸੀ। ਕੁਮਾਰ ਦੇ ਖ਼ਿਲਾਫ਼ 16 ਮਈ ਨੂੰ ਵੱਖ-ਵੱਖ ਧਾਰਾਵਾਂ ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਕੁਮਾਰ ਨੇ ਦੋਸ਼ਾਂ ਨੂੰ ਝੂਠਾ ਦੱਸਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ।