#INDIA

ਸ਼ਰਦ ਪਵਾਰ ਵੱਲੋਂ ਐੱਨ.ਸੀ.ਪੀ. ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ਪਾਰਟੀ ‘ਚੋਂ ਕੱਢਿਆ

ਮੁੰਬਈ, 3 ਜੁਲਾਈ (ਪੰਜਾਬ ਮੇਲ)- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਫੁੱਲ ਪਟੇਲ ਅਤੇ ਲੋਕ ਸਭਾ ਮੈਂਬਰ ਸੁਨੀਲ ਤਟਕਰੇ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਪਾਰਟੀ ਤੋਂ ਕੱਢ ਦਿੱਤਾ। ਦੋਵਾਂ ਨੇ ਬਗਾਵਤ ਵਿਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਸਮਰਥਨ ਕੀਤਾ ਸੀ। ਸ਼੍ਰੀ ਸ਼ਰਦ ਪਵਾਰ ਨੇ ਟਵੀਟ ਕੀਤਾ, ‘ਮੈਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦਾ ਕੌਮੀ ਪ੍ਰਧਾਨ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੁਨੀਲ ਤਟਕਰੇ ਅਤੇ ਪ੍ਰਫੁੱਲ ਪਟੇਲ ਨੂੰ ਐੱਨ.ਸੀ.ਪੀ. ਨੂੰ ਕੱਢਣ ਦਾ ਹੁਕਮ ਦਿੰਦਾ ਹਾਂ।’

Leave a comment