#PUNJAB

ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ‘ਚ ਪੁੱਜੇ ਸਰਵਣ ਸਿੰਘ ਪੰਧੇਰ

ਬਠਿੰਡਾ, 3 ਮਾਰਚ (ਪੰਜਾਬ ਮੇਲ)- ਖੌਨਰੀ ਬਾਰਡਰ ‘ਤੇ ਗੋਲ਼ੀ ਲੱਗਣ ਨਾਲ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਅੱਜ ਬਠਿੰਡਾ ਵਿਖੇ ਅੰਤਿਮ ਅਰਦਾਸ ਕੀਤੀ ਗਈ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨ ਆਗੂ ਮੌਜੂਦ ਰਹੇ। ਸਟੇਜ ਤੋਂ ਸੰਬੋਧਨ ਕਰਦੇ ਹੋਏ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ 10 ਮਾਰਚ ਨੂੰ ਪੂਰੇ ਦੇਸ਼ ਭਰ ਵਿਚ 12 ਤੋਂ ਲੈ ਕੇ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ 6 ਮਾਰਚ ਨੂੰ ਪੰਜਾਬ ਅਤੇ ਹਰਿਆਣਾ ਨੂੰ ਛੱਡ ਕੇ ਬਾਕੀ ਸੂਬੇ ਜਿਹੜੇ ਕਿਸਾਨ ਟਰੈਕਟਰ-ਟਰਾਲੀਆਂ ‘ਤੇ ਦਿੱਲੀ ਨਹੀਂ ਜਾ ਸਕਦੇ, ਉਨ੍ਹਾਂ ਨੂੰ ਬੱਸਾਂ ਸਮੇਤ ਬਾਕੀ ਹੋਰ ਵਾਹਨਾਂ ਜ਼ਰੀਏ ਦਿੱਲੀ ਜਾਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਹੁਣ ਵੇਖਦੇ ਹਾਂ ਕਿ ਦਿੱਲੀ ਵਿਚ ਮੋਦੀ ਸਰਕਾਰ ਧਰਨਾ ਲਗਾਉਣ ਦਿੰਦੀ ਹੈ ਜਾਂ ਨਹੀਂ।  ਇਸ ਦੇ ਨਾਲ ਹੀ ਕਿਸਾਨ ਆਗੂਆਂ ਵੱਲੋਂ 4 ਮਤਿਆਂ ‘ਤੇ ਇਕੱਠ ਕੋਲੋਂ ਪ੍ਰਵਾਨਗੀ ਵੀ ਲਈ ਗਈ ਹੈ। ਪਹਿਲੇ ਮਤੇ ਵਿਚ 21 ਫਰਵਰੀ 2024 ਨੂੰ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰਨ ਲਈ ਦਿਸ਼ਾ-ਨਿਰਦੇਸ਼ ਦੇਣ ਵਾਲੀਆਂ ਕੇਂਦਰ ਅਤੇ ਹਰਿਆਣਾ ਸਰਕਾਰ ਅਤੇ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਐੱਫ਼. ਆਈ. ਆਰ. ਵਿਚ ਨਾਮ ਦਰਜ ਕਰਕੇ ਤੁਰੰਤ ਜੇਲ੍ਹਾਂ ਵਿਚ ਡਕੇ ਜਾਣ