ਪਾਕਿਸਤਾਨ, 21 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ੋਏਬ ਮਲਿਕ ਨੇ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰ ਕੇ ਸਭ ਨੂੰ ਹੈਰਾਨ ਕਰ ਦਿੱਤਾ। 41 ਸਾਲਾ ਸਾਬਕਾ ਕ੍ਰਿਕਟਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਕੈਪਸ਼ਨ, “ਅਲਹਮਦੁਲਿਲਾਹ” ਦੇ ਨਾਲ ਆਪਣੇ ਵਿਆਹ ਦੀ ਖਬਰ ਦੀ ਪੁਸ਼ਟੀ ਕੀਤੀ। ਸ਼ੋਏਬ ਮਲਿਕ ਨੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਤੋਂ ਤਲਾਕ ਤੋਂ ਬਾਅਦ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰਵਾ ਲਿਆ ਹੈ। ਸ਼ੋਏਬ ਅਤੇ ਸਾਨੀਆ ਦਾ ਇੱਕ ਪੰਜ ਸਾਲ ਦਾ ਬੇਟਾ ਵੀ ਹੈ ਜੋ ਸਾਨੀਆ ਦੇ ਨਾਲ ਰਹਿੰਦਾ ਹੈ। ਸਨਾ ਜਾਵੇਦ ਨੇ ਪਾਕਿਸਤਾਨ ਦੇ ਕਈ ਡਰਾਮਾ ਸੀਰੀਅਲਾਂ ਅਤੇ ਫਿਲਮਾਂ ਵਿੱਚ ਕੰਮ ਕੀਤਾ ਹੈ। ਉਸ ਨੇ 2020 ਵਿੱਚ ਪਾਕਿਸਤਾਨੀ ਗਾਇਕ ਉਮਰ ਜੈਸਵਾਲ ਨਾਲ ਵਿਆਹ ਕਰਵਾ ਲਿਆ ਸੀ ਪਰ ਦੋ ਮਹੀਨਿਆਂ ਬਾਅਦ ਉਨ੍ਹਾਂ ਦਾ ਤਲਾਕ ਹੋ ਗਿਆ।
ਸ਼ੋਏਬ ਮਲਿਕ ਨੇ ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਤੋਂ ਲਿਆ ਤਲਾਕ
