ਚੰਡੀਗੜ੍ਹ/ਪਟਿਆਲਾ, 24 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ। ਇਸ ਗੱਲ ਦੀ ਪੁਸ਼ਟੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।