#PUNJAB

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਕਾਨਫਰੰਸ

ਅੰਮ੍ਰਿਤਸਰ, 12 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਭਾਰੀ ਅਕਾਲੀ ਕਾਨਫਰੰਸ ਕੀਤੀ ਗਈ, ਜਿੱਥੇ ਬਹੁਤ ਵੱਡੀ ਗਿਣਤੀ ਵਿਚ ਪੰਜਾਬੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ। ਸ. ਬਾਦਲ ਨੇ ਆਪਣੇ ਸੰਬੋਧਨ ਵਿਚ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਮਜ਼ਬੂਤ ਕਰਨ ਲਈ ਅਪੀਲ ਕੀਤੀ। ਸ. ਬਾਦਲ ਨੇ ਸਮੁੱਚੀ ਲੀਡਰਸ਼ਿਪ ਸਮੇਤ ਵਰਕਰਾਂ ਦਾ ਧੰਨਵਾਦ ਕੀਤਾ, ਜੋ ਇਸ ਕਾਨਫਰੰਸ ਵਿਚ ਪਹੁੰਚੇ।