ਚੰਡੀਗੜ੍ਹ, 9 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨਵੇਂ ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ 15 ਸੀਨੀਅਰ ਆਗੂਆਂ ਨੂੰ ਇਹ ਜਿੰਮੇਵਾਰੀਆਂ ਸੌਂਪੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਐਕਸ ਖਾਤੇ ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਚੁਣੇ ਅਹੁਦੇਦਾਰਾਂ ਦੀ ਸੂਚੀ ਵੀ ਨੱਥੀ ਕੀਤੀ ਹੈ, ਜਿਸ ਵਿਚ ਆਗੂਆਂ ਦੇ ਨਾਂਅ ਲਿਖੇ ਹੋਏ ਹਨ।
ਇਸ ਸੂਚੀ ਰਾਹੀਂ ਜਿਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਨਾਲ ਨਿਵਾਜਿਆ ਗਿਆ ਹੈ, ਉਨ੍ਹਾਂ ਵਿਚ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਵੀਰ ਸਿੰਘ ਲੋਧੀਨੰਗਲ, ਮਨਜੀਤ ਸਿੰਘ ਜੀ.ਕੇ., ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਪਰਮਬੰਸ ਸਿੰਘ ਰੋਮਾਣਾ, ਬਲਬੀਰ ਸਿੰਘ ਘੁੰਨਸ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਮੋਹਿਤ ਗੁਪਤਾ ਸ਼ਾਮਲ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ
