ਅੰਮ੍ਰਿਤਸਰ, 9 ਮਈ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਤ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿਚ ਸੁਣਿਆ ਜਾ ਸਕੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈ.ਓ.ਐੱਸ. ਆਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ ਐਪ ਦਾ ਨਾਮ ‘ਐੱਸ.ਜੀ.ਪੀ.ਸੀ. ਗੁਰਬਾਣੀ ਕੀਰਤਨ’ ਹੈ, ਜੋ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ।