ਲਾਹੌਰ, 20 ਅਕਤੂਬਰ (ਪੰਜਾਬ ਮੇਲ)- ਲਹਿੰਦੇ ਪੰਜਾਬ ਵਿਚ ਆਪਣੀ ਪਾਰਟੀ ਦੀ ਰੈਲੀ ਨੂੰ ਸ਼ਨਿੱਚਰਵਾਰ ਨੂੰ ਸੰਬੋਧਨ ਕਰਨ ਇੱਥੇ ਆ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਆਉਣ ਤੋਂ ਪਹਿਲਾਂ ਸੂਬੇ ਦੀ ਪੁਲਿਸ ਅਲਰਟ ‘ਤੇ ਹੈ। ਸ਼ਰੀਫ਼ ਚਾਰ ਸਾਲ ਪਹਿਲਾਂ ਦੇਸ਼ ਛੱਡ ਕੇ ਬਰਤਾਨੀਆ ਚਲੇ ਗਏ ਸਨ। ‘ਡਾਅਨ’ ਅਖ਼ਬਾਰ ਦੀ ਖ਼ਬਰ ਮੁਤਾਬਕ ਸੁਰੱਖਿਆ ਏਜੰਸੀਆਂ ਵੱਲੋਂ ਖ਼ਤਰੇ ਦੀ ਸੂਚਨਾ ਮਿਲਣ ਮਗਰੋਂ ਗ੍ਰਹਿ ਵਿਭਾਗ ਤੇ ਪੁਲਿਸ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ 73 ਸਾਲਾ ਆਗੂ ਸ਼ਰੀਫ਼ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੌਕਸ ਹੋ ਗਈ ਹੈ।
ਸਾਬਕਾ ਪਾਕਿ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਲਾਹੌਰ ਪੁੱਜਣ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ
