ਨਾਗਪੁਰ, 3 ਜੂਨ (ਪੰਜਾਬ ਮੇਲ)- ਨਾਗਪੁਰ ਦੀ ਜ਼ਿਲ੍ਹਾ ਅਦਾਲਤ ਨੇ ਬ੍ਰਹਮੋਸ ਏਅਰੋਸਪੇਸ ਪ੍ਰਾਈਵੇਟ ਲਿਮਟਿਡ ਦੇ ਸਾਬਕਾ ਇੰਜੀਨੀਅਰ ਨਿਸ਼ਾਂਤ ਅਗਰਵਾਲ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਐਕਟ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ। ਉਸ ‘ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨੂੰ ਭੇਤ ਲੀਕ ਕਰਨ ਦੇ ਦੋਸ਼ ਸਨ। ਅਗਰਵਾਲ ਨੂੰ 14 ਸਾਲ ਦੀ ਸਖ਼ਤ ਕੈਦ ਕੱਟਣੀ ਪਵੇਗੀ ਅਤੇ 3,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।