#PUNJAB

ਸਾਬਕਾ ਮੁੱਖ ਮੰਤਰੀ ਚੰਨੀ ਦਾ ਕਰੀਬੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਖਰੜ, 22 ਫਰਵਰੀ (ਪੰਜਾਬ ਮੇਲ)- ਸੂਤਰਾਂ ਅਨੁਸਾਰ ਪੰਜਾਬ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਦੇ ਇਕ ਕਰੀਬੀ ਨੂੰ ਹਿਰਾਸਤ ‘ਚ ਲਿਆ ਹੈ। ਇਹ ਖਰੜ ਦਾ ਇਕ ਨਾਮੀ ਬਿਲਡਰ ਪ੍ਰਵੀਨ ਕੁਮਾਰ ਹੈ। ਇਸ ਬਿਲਡਰ ਦੇ ਮੋਹਾਲੀ ਤੇ ਖਰੜ ‘ਚ ਪ੍ਰੋਜੈਕਟ ਚਲ ਰਹੇ ਹਨ। ਸੂਤਰਾਂ ਅਨੁਸਾਰ ਇਸ ਬਿਲਡਰ ਖਿਲਾਫ਼ ਵਿਜੀਲੈਂਸ ਨੂੰ ਧੋਖਾਧੜੀ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਨਾਲ ਹੀ ਇਸ ਬਿਲਡਰ ‘ਤੇ ਨਾਜਾਇਜ਼ ਕਾਲੋਨੀਆਂ ਨੂੰ ਪਾਸ ਕਰਵਾਉਣ ਦਾ ਇਲਜ਼ਾਮ ਹੈ, ਜਿਸ ਉਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਵਲੋਂ ਉਸ ਨੂੰ ਹਿਰਾਸਤ ‘ਚ ਲਿਆ ਗਿਆ ਹੈ।

Leave a comment