#PUNJAB

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਸ਼ਾਮਲ

-ਅੰਮ੍ਰਿਤਸਰ ਤੋਂ ਲੜ ਸਕਦੇ ਨੇ ਲੋਕ ਸਭਾ ਚੋਣ
ਨਵੀਂ ਦਿੱਲੀ, 19 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਵਿਚ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਉਹ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਤਰੁਣ ਚੁੱਘ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਾਮਲ ਹੋਏ। ਭਾਜਪਾ ਵਿਚ ਸ਼ਾਮਲ ਹੋ ਕੇ ਸ਼੍ਰੀ ਸੰਧੂ ਨੇ ਭਾਰਤ-ਅਮਰੀਕਾ ਸਬੰਧਾਂ ‘ਚ ਹੋਏ ਵਿਕਾਸ ਬਾਰੇ ਗੱਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਦਾ ਧੰਨਵਾਦ ਕੀਤਾ।