-ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਐਲਾਨ ਸਕਦੀ ਹੈ ਉਮੀਦਵਾਰ
ਅੰਮ੍ਰਿਤਸਰ, 20 ਮਾਰਚ (ਪੰਜਾਬ ਮੇਲ)- ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਰਸਮੀ ਤੌਰ ‘ਤੇ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਭਾਰਤੀ ਜਨਤਾ ਪਾਰਟੀ ਵਿਚ ਜੀ ਆਇਆਂ ਕਿਹਾ। ਉਨ੍ਹਾਂ ਦੇ ਨਾਲ ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਅਤੇ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ।
ਸਮੁੰਦਰੀ ਪਰਿਵਾਰ ਨਾਲ ਸਬੰਧਤ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੇ ਸਫੀਰ ਰਹਿ ਚੁੱਕੇ ਹਨ। ਸੇਵਾਮੁਕਤੀ ਤੋਂ ਬਾਅਦ ਉਹ ਅੰਮ੍ਰਿਤਸਰ ਵਿਚ ਹਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਸੰਭਾਵੀ ਉਮੀਦਵਾਰਾਂ ਦੀ ਕਤਾਰ ਵਿਚ ਦੇਖਿਆ ਜਾ ਰਿਹਾ ਹੈ ।
ਨਵੀਂ ਦਿਲੀ ਵਿੱਚ ਭਾਜਪਾ ਆਗੂ ਸ਼੍ਰੀ ਤਾਵੜੇ ਨੇ ਸ਼੍ਰੀ ਸੰਧੂ ਨੂੰ ਭਾਜਪਾ ‘ਚ ਸ਼ਾਮਲ ਕਰਨ ਮੌਕੇ ਉਨ੍ਹਾਂ ਦੇ ਪਰਿਵਾਰਕ ਪਿਛੋਕੜ ‘ਤੇ ਰੋਸ਼ਨੀ ਪਾਈ। ਉਨ੍ਹਾਂ ਕਿਹਾ ਕਿ ਸ਼੍ਰੀ ਸੰਧੂ ਦੇ ਦਾਦਾ ਤੇਜਾ ਸਿੰਘ ਸਮੁੰਦਰੀ ਸਨ, ਜਿਨ੍ਹਾਂ ਗੁਰਦੁਆਰਾ ਸੁਧਾਰ ਲਹਿਰ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿਚ ਵੀ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦੇ ਮਾਪਿਆਂ ਦੀ ਸਿੱਖਿਆ ਦੇ ਖੇਤਰ ਵਿਚ ਅਹਿਮ ਦੇਣ ਹੈ। ਪਿਤਾ ਬਿਸ਼ਨ ਸਿੰਘ ਸਮੁੰਦਰੀ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਰਹੇ ਹਨ। ਉਨ੍ਹਾਂ ਵੱਖ-ਵੱਖ ਮੁਲਕਾਂ ਵਿਚ ਭਾਰਤੀ ਸਫੀਰ ਵਜੋਂ ਅਹਿਮ ਸੇਵਾਵਾਂ ਨਿਭਾਈਆਂ।
ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਸ਼ਾਮਲ
