#PUNJAB

ਸਾਬਕਾ ਵਿਧਾਇਕ ਤੇ N.R.I. ਜੱਸੀ ਖੰਗੂੜਾ ਵੱਲੋਂ ‘ਆਪ’ ਤੋਂ ਅਸਤੀਫਾ

-ਫਿਰ ਤੋਂ ਕਰ ਸਕਦੇ ਨੇ ਕਾਂਗਰਸ ‘ਚ ਵਾਪਸੀ
ਲੁਧਿਆਣਾ, 25 ਅਪ੍ਰੈਲ (ਪੰਜਾਬ ਮੇਲ)- ਸ਼ਹਿਰ ਦੇ ਕਾਰੋਬਾਰੀ, ਸਾਬਕਾ ਵਿਧਾਇਕ ਅਤੇ ਐੱਨ. ਆਰ. ਆਈ. ਜੱਸੀ ਖੰਗੂੜਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਜੱਸੀ ਨੇ ਸਾਲ 2022 ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਹੱਥ ਛੱਡ ਕੇ ‘ਆਪ’ ਦਾ ਝਾੜੂ ਫੜਿਆ ਸੀ। ਰਾਜਸੀ ਹਲਕਿਆਂ ‘ਚ ਚਰਚਾ ਹੈ ਕਿ ਉਹ ਫਿਰ ਤੋਂ ਕਾਂਗਰਸ ‘ਚ ਵਾਪਸੀ ਕਰ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਮੈਦਾਨ ‘ਚ ਉਤਰ ਸਕਦੇ ਹਨ।
ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਦੋਂ ਉਹ ‘ਆਪ’ ‘ਚ ਗਏ ਸਨ, ਤਾਂ ਟਿਕਟ ਦੇ ਦਾਅਵੇਦਾਰ ਸਨ ਪਰ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਸੀਟ ਦਾ ਭਰੋਸਾ ਦਿੱਤਾ ਸੀ ਤੇ ਹੁਣ ਲੋਕ ਸਭਾ ਚੋਣਾਂ ‘ਚ ਪਾਰਟੀ ਵੱਲੋਂ ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਉਮੀਦਵਾਰ ਬਣਾ ਦਿੱਤਾ ਗਿਆ। ਅਜਿਹੇ ‘ਚ ਜੱਸੀ ਪਾਰਟੀ ਹਾਈਕਮਾਨ ਤੋਂ ਨਾਰਾਜ਼ ਸਨ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ।