#PUNJAB

ਸਾਬਕਾ ਵਿਧਾਇਕ ਦਰਸ਼ਨ ਕੋਟਫੱਤਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਆਮ ਆਦਮੀ ਪਾਰਟੀ ਨੇ ਬਠਿੰਡਾ ‘ਚ ਸ਼੍ਰੋਮਣੀ ਅਕਾਲੀ ਦਲ ‘ਚ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ।
ਦਰਸ਼ਨ ਸਿੰਘ ਕੋਟਫੱਤਾ ਸੇਵਾਮੁਕਤ ਸਰਕਾਰੀ ਮੁਲਾਜ਼ਮ ਹਨ। ਉਹ 2012 ‘ਚ ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਚੁੱਕੇ ਹਨ। ਉਨ੍ਹਾਂ ਨੇ 2022 ‘ਚ ਭੁੱਚੋ ਮੰਡੀ ਹਲਕੇ ਤੋਂ ਪੰਜਾਬ ਵਿਧਾਨ ਸਭਾ ਚੋਣ ਵੀ ਲੜੀ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਖ਼ਤਮ ਹੋ ਚੁੱਕੀ ਹੈ। ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਵਿਸ਼ਵਾਸ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਕਿਉਂਕਿ ਹੁਣ ਬਾਦਲ ਦਲ ਭ੍ਰਿਸ਼ਟ ਅਤੇ ਸਵਾਰਥੀ ਲੋਕਾਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਫ਼ਰਤ ਤੇ ਧਰੁਵੀਕਰਨ ਦੀ ਰਾਜਨੀਤੀ ਕਰਦੀ ਹੈ।