#PUNJAB

ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਤੀਜੇ ਦੇ ਕਤਲ ਮਾਮਲੇ ‘ਚ ਮੁੱਖ ਮੁਲਜ਼ਮ ਗ੍ਰਿਫ਼ਤਾਰ

ਜਲੰਧਰ, 13 ਦਸੰਬਰ (ਪੰਜਾਬ ਮੇਲ)- ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਦੇ ਕਤਲ ਮਾਮਲੇ ਵਿਚ ਪੁਲਿਸ ਦਾ ਵੱਡਾ ਐਕਸ਼ਨ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਕਾਸ ਅੰਗੁਰਾਲ ਦੇ ਕਤਲ ਦਾ ਮੁੱਖ ਮੁਲਜ਼ਮ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਦੋ ਦੋਸ਼ੀ ਅਜੇ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮੁੱਖ ਦੋਸ਼ੀ ਦੀ ਪਛਾਣ ਰਵੀ ਉਰਫ਼ ਕਾਲੂ ਵਜੋਂ ਹੋਈ ਹੈ, ਜਿਸ ਨੂੰ ਪੱਛਮੀ ਹਲਕੇ ਤੋਂ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਦੀ ਪੁਸ਼ਟੀ ਏ.ਡੀ.ਸੀ.ਪੀ. ਸਿਟੀ-2 ਪਰਮਜੀਤ ਸਿੰਘ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।
ਦੱਸਣਯੋਗ ਹੈ ਕਿ ਬੀਤੀ ਰਾਤ ਕੁਝ ਨੌਜਵਾਨਾਂ ਨੇ ਸ਼ੀਤਲ ਅੰਗੁਰਾਲ ਦੇ ਭਤੀਜੇ ਵਿਕਾਸ ਅੰਗੁਰਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕਾਲੂ ਨੇ ਅੱਜ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਉੱਥੇ ਮੌਜੂਦ ਲੋਕਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਉਸ ਨੇ ਇਸ ਮਾਮਲੇ ਵਿਚ ਗਵਾਹੀ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਧਮਕੀਆਂ ਵੀ ਦਿੱਤੀਆਂ।